ਨਵੇਂ ਸਾਲ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫਾ…

ਨਵੇਂ ਸਾਲ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫਾ…

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਨਵੇਂ ਸਾਲ ਉਤੇ ਪੰਜਾਬੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਪੰਜਾਬੀਆਂ ਦੀ ਝੋਲੀ ਪਾ ਦਿੱਤਾ ਹੈ।Maan’s big gift to Punjabis ਪੰਜਾਬ ਸਰਕਾਰ ਨੇ 540 ਮੈਗਾਵਾਟ ਦੇ ‘ਜੀਵੀਕੇ ਗੋਇੰਦਵਾਲ ਥਰਮਲ ਪਲਾਂਟ’ ਨੂੰ 1080 ਕਰੋੜ ਰੁਪਏ ਵਿਚ ਖਰੀਦਿਆ […]

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਨਵੇਂ ਸਾਲ ਉਤੇ ਪੰਜਾਬੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਪੰਜਾਬੀਆਂ ਦੀ ਝੋਲੀ ਪਾ ਦਿੱਤਾ ਹੈ।Maan’s big gift to Punjabis

ਪੰਜਾਬ ਸਰਕਾਰ ਨੇ 540 ਮੈਗਾਵਾਟ ਦੇ ‘ਜੀਵੀਕੇ ਗੋਇੰਦਵਾਲ ਥਰਮਲ ਪਲਾਂਟ’ ਨੂੰ 1080 ਕਰੋੜ ਰੁਪਏ ਵਿਚ ਖਰੀਦਿਆ ਜਿਸ ਨੂੰ ਹੈਦਰਾਬਾਦ ਦੇ ‘ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ’ ਨੇ 22 ਦਸੰਬਰ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਖਰੀਦਣ ਮਗਰੋਂ ਇਸ ਥਰਮਲ ਦੀ ਬਿਜਲੀ 4 ਤੋਂ 5 ਰੁਪਏ ਪ੍ਰਤੀ ਯੂਨਿਟ ਪਵੇਗੀ ਜਦੋਂ ਕਿ ਪਹਿਲਾਂ ਇਸ ਥਰਮਲ ਤੋਂ ਬਿਜਲੀ 9 ਤੋਂ 10 ਰੁਪਏ ਪ੍ਰਤੀ ਯੂਨਿਟ ਪੈਂਦੀ ਸੀ। ਪੰਜਾਬ ਦੇ ਸਾਰੇ ਪ੍ਰਾਈਵੇਟ ਥਰਮਲਾਂ ’ਚੋਂ ਸਭ ਤੋਂ ਵੱਧ ਬਿਜਲੀ ਮਹਿੰਗੀ ਇਸੇ ਥਰਮਲ ਦੀ ਸੀ। ਪਾਵਰਕੌਮ ਹੁਣ ਆਪਣੀ ਪਛਵਾੜਾ ਕੋਲਾ ਖਾਣ ਤੋਂ ਕੋਲਾ ਵਰਤ ਸਕੇਗੀ ਜਿਸ ਨਾਲ ਬਿਜਲੀ ਪੈਦਾਵਾਰ ਦੀ ਲਾਗਤ ਘਟੇਗੀ।Maan’s big gift to Punjabis

also read :- ISRO ਨੇ ਨਵੇਂ ਸਾਲ ‘ਤੇ ਰਚਿਆ ਇਤਿਹਾਸ, XPoSat ਕੀਤਾ ਲਾਂਚ

ਇਸ ਥਰਮਲ ਦੇ ਪਬਲਿਕ ਸੈਕਟਰ ’ਚ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਇਸ ਥਰਮਲ ਤੋਂ ਬਿਜਲੀ ਵੀ ਸਸਤੀ ਮਿਲੇਗੀ। ਪ੍ਰਾਈਵੇਟ ਥਰਮਲ ਦੀ ਖਰੀਦ ਮਗਰੋਂ ਇਸ ਨੂੰ ‘ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ’ ਦਾ ਨਾਮ ਦਿੱਤਾ ਗਿਆ ਹੈ। ਪੰਜਾਬ ਵਿਚ ਪਹਿਲਾਂ ਬਠਿੰਡਾ ਵਿਚ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ, ਲਹਿਰਾ ਮੁਹੱਬਤ ਵਿਚ ਗੁਰੂ ਹਰਗੋਬਿੰਦ ਸਾਹਿਬ ਦੇ ਨਾਮ ’ਤੇ ਅਤੇ ਰੋਪੜ ਵਿਚ ਗੁਰੂ ਗੋਬਿੰਦ ਸਿੰਘ ਦੇ ਨਾਮ ’ਤੇ ਥਰਮਲ ਬਣਿਆ ਹੈ।Maan’s big gift to Punjabis

Related Posts