SGPC ਦਫਤਰ ‘ਚ ਮੁਲਾਜ਼ਮਾਂ ਵਿਚਾਲੇ ਖੂਨੀ ਝੜਪ…ਮੁਲਾਜ਼ਮ ਦਰਬਾਰਾ ਸਿੰਘ ਦਾ ਕਤਲ
ਅੰਮ੍ਰਿਤਸਰ ਵਿੱਚ SGPC ਦਫਤਰ ਵਿੱਚ SGPC ਦੇ ਮੁਲਾਜ਼ਮ ਆਪਸ ਵਿੱਚ ਭਿੜ ਗਏ ਹਨ। ਜਾਣਕਾਰੀ ਮੁਤਾਬਿਕ SGPC ਦੇ 2 ਮੁਲਾਜ਼ਮਾਂ ਵਿਚਾਲੇ ਖੂਨੀ ਝੜਪ ਹੋਈ ਹੈ। ਇਸ ਦੌਰਾਨ ਇੱਕ ਮੁਲਾਜ਼ਮ ਵੱਲੋਂ ਦੂਜੇ ਮੁਲਾਜ਼ਮ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ SGPC ਦੇ ਧਰਮ ਪ੍ਰਚਾਰ ਦੇ ਮੁਲਾਜ਼ਮ ਸੁਖਬੀਰ ਸਿੰਘ ਨੇ ਅਕਾਊਂਟ ਬ੍ਰਾਂਚ ਦੇ ਸੇਵਾਦਾਰ ਦਰਬਾਰਾ ਸਿੰਘ […]
ਅੰਮ੍ਰਿਤਸਰ ਵਿੱਚ SGPC ਦਫਤਰ ਵਿੱਚ SGPC ਦੇ ਮੁਲਾਜ਼ਮ ਆਪਸ ਵਿੱਚ ਭਿੜ ਗਏ ਹਨ। ਜਾਣਕਾਰੀ ਮੁਤਾਬਿਕ SGPC ਦੇ 2 ਮੁਲਾਜ਼ਮਾਂ ਵਿਚਾਲੇ ਖੂਨੀ ਝੜਪ ਹੋਈ ਹੈ। ਇਸ ਦੌਰਾਨ ਇੱਕ ਮੁਲਾਜ਼ਮ ਵੱਲੋਂ ਦੂਜੇ ਮੁਲਾਜ਼ਮ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ SGPC ਦੇ ਧਰਮ ਪ੍ਰਚਾਰ ਦੇ ਮੁਲਾਜ਼ਮ ਸੁਖਬੀਰ ਸਿੰਘ ਨੇ ਅਕਾਊਂਟ ਬ੍ਰਾਂਚ ਦੇ ਸੇਵਾਦਾਰ ਦਰਬਾਰਾ ਸਿੰਘ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਿਸ ਵਿਚ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਮੁਤਾਬਕ ਖਾਣਾ ਖਾਂਦੇ ਸਮੇਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ।
ਇਹ ਝਗੜਾ ਇੰਨਾ ਵੱਧ ਗਿਆ ਕਿ ਸੁਖਬੀਰ ਸਿੰਘ ਨੇ ਦਰਬਾਰਾ ਸਿੰਘ ‘ਤੇ ਤਲਵਾਰ ਨਾਲ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ, ਜਿਸ ਨੂੰ ਤੁਰੰਤ ਗੁਰੂ ਰਾਮਦਾਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਦਰਬਾਰਾ ਸਿੰਘ ਦੀ ਮੌਤ ਹੋ ਗਈ ਹੈ।