5,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। Also Read. : ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਚੀਮਾਅੱਜ ਇੱਥੇ […]

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ।

Also Read. : ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਚੀਮਾ
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਤਪਾ ਸ਼ਹਿਰ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਵੱਲੋਂ ਬਰਨਾਲਾ ਸ਼ਹਿਰ ਥਾਣੇ ਵਿੱਚ ਦਰਜ ਕਰਵਾਏ ਇੱਕ ਕੇਸ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਪਟਿਆਲਾ ਰੇਂਜ ਵਿੱਚ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Tags: news punjab

Related Posts

Latest

40 ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ‘ਆਪ’ ਵਿੱਚ ਫੁੱਟ ਦੀਆਂ ਅਫ਼ਵਾਹਾਂ ਨੂੰ ਬੇਬੁਨਿਆਦ ਸਾਬਤ ਕੀਤਾ: ਅਮਨ ਅਰੋੜਾ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੈਦਪੁਰ ਤੋਂ ਬੁਟਾਰੀ ਵਾਇਆ ਕੋਟਗੜ੍ਹ ਅਤੇ ਸਿੱਧਪੁਰਾ ਤੋਂ ਕਾਲਕੇ ਤੱਕ ਸੜਕ ਨਿਰਮਾਣ ਦੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
ਪਿੰਡ ਲੱਖੇਵਾਲ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਅਤੇ ਜਿੰਮ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ
ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ
ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਅੰਤਰਰਾਸ਼ਟਰੀ ਰੰਗਤ ਦੇ ਰਹੇ ਸ਼ਾਨਦਾਰ ਫੂਡ ਕੋਰਟ ਤੇ ਵਿਸ਼ਾਲ ਐਲ.ਈ.ਡੀ. ਸਕਰੀਨਾਂ