ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ ਨਵਜੋਤ ਸਿੰਘ ਸਿੱਧੂ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਸਵੇਰੇ ਪਾਕਿਸਤਾਨ ਸਥਿਤ ਗੁਰਦੁਵਾਰਾ ਸ੍ਰੀ ਕਰਤਾਰਪੁਰ ਸਾਹਿਬ ਦੇ

Navjot Singh Sidhu departed ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਸਵੇਰੇ ਪਾਕਿਸਤਾਨ ਸਥਿਤ ਗੁਰਦੁਵਾਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋ ਗਏ। ਕਰਤਾਰਪੁਰ ਕੋਰੀਡੋਰ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਜਾ ਰਹੇ ਹਨ, ਇਥੇ ਦੋ ਦੇਸ਼ਾਂ ਦੀ ਗੱਲ ਨਹੀਂ ਹੈ ਅੱਜ ਪੂਰੀ ਦੁਨੀਆਂ ’ਚ ਜੰਗ ਵਾਲਾ ਮਾਹੌਲ ਹੈ ਅਤੇ ਇਕ ਸ਼ਾਂਤੀ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਲੈ ਕੇ ਉਹ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਖੋਲ੍ਹੇ ਗਏ ਲਾਂਘੇ ਵਿਚ ਅਜੇ ਹੋਰ ਵਾਧਾ ਕਰਨ ਦੀ ਲੋੜ ਹੈ। ਬਹੁਤ ਸਾਰੇ ਲੋਕ ਖਾਸ ਕਰਕੇ ਬਜ਼ੁਰਗ ਜੋ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦੀ ਚਾਹ ਰੱਖਦੇ ਹਨ ਪਰ 20 ਡਾਲਰ ਫੀਸ ਹੈ ਜਾਂ ਪਾਸਪੋਰਟ ਵਰਗੀਆਂ ਸ਼ਰਤਾਂ ਕਰਕੇ ਜਾ ਨਹੀਂ ਸਕਦੇ।Navjot Singh Sidhu departed

also read :- ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ

ਸਰਕਾਰਾਂ ਨੂੰ ਇਸ ਦੀ ਜ਼ਿੰਵੇਮਾਰੀ ਚੁੱਕ ਕੇ ਉਨ੍ਹਾਂ ਨੂੰ ਲੋਕਾਂ ਨੂੰ ਦਰਸ਼ਨ ਦੀਦਾਰੇ ਕਰਵਾਉਣੇ ਚਾਹੀਦੇ ਹਨ। ਫਿਰ ਹੀ ਇਹ ਲਾਂਘਾ ਪੂਰਨ ਤੌਰ ’ਤੇ ਖੁੱਲ੍ਹ ਸਕੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਾਹਗਾ ਸਰਹੱਦ ਰਾਹੀਂ ਭਾਰਤ ਪਾਕਿਸਤਾਨ ਦਾ ਵਪਾਰ ਖੋਲ੍ਹਣਾ ਚਾਹੀਦਾ ਹੈ। ਇਸ ਨਾਲ ਦੋਵੇਂ ਮੁਲਕ ਖੁਸ਼ਹਾਲ ਹੋਣਗੇ। Navjot Singh Sidhu departed

Related Posts

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ