ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਨਵੇਂ ਹੁਕਮ ਕੀਤੇ ਗਏ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਨਵੇਂ ਹੁਕਮ ਕੀਤੇ ਗਏ ਜਾਰੀ, ਕਿਹਾ ਪੰਜਾਬ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਨਵੇਂ ਹੁਕਮ ਕੀਤੇ ਗਏ ਜਾਰੀ

ਕਿਹਾ ਪੰਜਾਬ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ

 ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਵੱਧ ਰਹੇ ਅਪਰਾਧ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਸਬੰਧੀ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਇੱਕ ਉੱਚ ਪੱਧਰੀ ਮੀਟਿੰਗ ਸੱਦੀ ਗਈ। ਇਸ ਮੀਟਿੰਗ ਵਿੱਚ ਪੰਜਾਬ ਦੇ DGP ਗੌਰਵ ਯਾਦਵ ਸਮੇਤ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਮੌਜੂਦ ਰਹੇ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਪੂਰੀ ਜਾਣਕਾਰੀ ਲਈ ਅਤੇ ਜ਼ਮੀਨੀ ਰਿਪੋਰਟ ਮੰਗੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਸੂਬੇ ਵਿੱਚ ਹਰ ਕੀਮਤ ‘ਤੇ ਕਾਨੂੰਨ ਵਿਵਸਥਾ ਬਣਾਈ ਰੱਖੀ ਜਾਵੇ ਅਤੇ ਅਪਰਾਧੀਆਂ ਵਿਰੁੱਧ ਫੌਰੀ ਤੌਰ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

CM ਮਾਨ ਨੇ X ‘ਤੇ ਪੋਸਟ ਸਾਂਝੀ ਕਰ ਕੇ ਮੀਟਿੰਗ ਦੇ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਲਿਖਿਆ ਕਿ ਅੱਜ ਚੰਡੀਗੜ੍ਹ ਵਿਖੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਨੂੰ ਆਈਆਂ ਧਮਕੀ ਵਾਲੀਆਂ ਈ-ਮੇਲਜ਼ ਨੂੰ ਲੈ ਕੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਹਾਈ-ਲੈਵਲ ਮੀਟਿੰਗ ਕੀਤੀ।

ਅਸੀਂ ਪੰਜਾਬ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣ ਦਿਆਂਗੇ। ਸਾਡੀਆਂ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹਨ। ਮੈਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ। ਸਾਰੇ ਧਰਮਾਂ ਦੇ ਧਾਰਮਿਕ ਅਸਥਾਨ ਸਾਡੇ ਲਈ ਪਵਿੱਤਰ ਤੇ ਪੂਜਨਯੋਗ ਹਨ, ਅਸੀਂ ਇਹਨਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਦੇਸ਼ ਅਤੇ ਸਮਾਜ ਵਿਰੋਧੀ ਤਾਕਤਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਫਸਰਾਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਅਰਾਜਕਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਰ ਨਾਗਰਿਕ ਨੂੰ ਸੁਰੱਖਿਅਤ ਮਾਹੌਲ ਮਿਲਣਾ ਚਾਹੀਦਾ ਹੈ ਅਤੇ ਪੁਲਿਸ ਨੂੰ ਹਰ ਹਾਲਤ ਵਿਚ ਸਰਗਰਮ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸੂਬੇ ਦੀ ਮੌਜੂਦਾ ਕਾਨੂੰਨ-ਵਿਵਸਥਾ ’ਤੇ ਅਧਿਕਾਰੀਆਂ ਤੋਂ ਰਿਪੋਰਟ ਲਈ ਅਤੇ ਇਹ ਹੁਕਮ ਜਾਰੀ ਕੀਤੇ ਕਿ ਰਾਜ ’ਚ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਪੂਰੇ ਇੰਤਜ਼ਾਮ ਕੀਤੇ ਜਾਣ।

GwEN7KpXsAA44i7
No compromise with Punjab's security