ਮੁੱਖ ਮੰਤਰੀ ਪੰਜਾਬ ਦੇ OSD ਮਨਜੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ

OSD Manjit Singh Sidhu:

OSD Manjit Singh Sidhu:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਅਤੇ ‘ਆਪ’ ਆਗੂਆਂ ਦੇ ਕਰੀਬੀ ਮੰਨੇ ਜਾਂਦੇ ਮਨਜੀਤ ਸਿੰਘ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਆਪਣਾ ਅਸਤੀਫ਼ਾ ਭੇਜਿਆ ਸੀ ਅਤੇ ਇਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਮਨਜੀਤ ਸਿੰਘ ਨੇ ਆਪਣੇ ਅਸਤੀਫੇ ਵਿੱਚ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ ਹੈ।

ਇਹ ਵੀ ਪੜ੍ਹੋ: ਸੁਖਬੀਰ ਸਿੰਘ ਬਾਦਲ ਨੇ CM ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

ਮਾਨਯੋਗ ਮੁੱਖ ਮੰਤਰੀ ਦੇ ਓਐਸਡੀ ਸਿੱਧੂ ਨੇ ਜਨਵਰੀ ਵਿੱਚ ਹੀ ਇਹ ਅਹੁਦਾ ਸੰਭਾਲ ਲਿਆ ਸੀ। ਮਨਜੀਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਅਤੇ ਪੰਜਾਬ ਦੇ ਪੱਤਰਕਾਰ ਭਾਈਚਾਰੇ ਦਾ ਜਾਣਿਆ-ਪਛਾਣਿਆ ਨਾਮ ਹੈ। ਉਹ ਲੰਬੇ ਸਮੇਂ ਤੋਂ ‘ਆਪ’ ਪੰਜਾਬ ਦੇ ਮੀਡੀਆ ਨੂੰ ਸੰਭਾਲ ਰਹੇ ਸਨ। ਮਨਜੀਤ ਸਿੱਧੂ ‘ਆਪ’ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਕਈ ਪ੍ਰਮੁੱਖ ਪੰਜਾਬੀ ਅਖ਼ਬਾਰਾਂ ਨਾਲ ਜੁੜੇ ਹੋਏ ਸਨ।

ਪੱਤਰਕਾਰ ਭਾਈਚਾਰੇ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ ਅਤੇ ਉਨ੍ਹਾਂ ਦੇ ਤਜ਼ਰਬੇ ਕਾਰਨ ‘ਆਪ’ ਨੂੰ ਪੰਜਾਬ ‘ਚ ਕਾਫੀ ਫਾਇਦਾ ਹੋਇਆ।

OSD Manjit Singh Sidhu:

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ