ਕਿਸਾਨਾਂ ਦੇ ਖਾਤਿਆਂ ਵਿੱਚ ਅਦਾਇਗੀ ਦੇ 313 ਕਰੋੜ 78 ਲੱਖ ਰੁਪਏ ਜਾਰੀ 

ਕਿਸਾਨਾਂ ਦੇ ਖਾਤਿਆਂ ਵਿੱਚ ਅਦਾਇਗੀ ਦੇ 313 ਕਰੋੜ 78 ਲੱਖ ਰੁਪਏ ਜਾਰੀ 

Payment in farmers’ accounts ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ ਦੌਰਾਨ ਰੂਪਨਗਰ ਜ਼ਿਲ੍ਹੇ ਵਿੱਚ ਪਿਛਲੇ ਸਾਲ ਦੀ ਆਮਦ ਨਾਲੋਂ ਇਸ ਸਾਲ 25 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ । ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਸਾਲ ਦੇ 124400 ਮੀਟ੍ਰਿਕ ਟਨ ਦੇ ਮੁਕਾਬਲੇ 156197 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ । ਇਸ ਸਬੰਧੀ ਵਧੇਰੇ […]

Payment in farmers’ accounts ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ ਦੌਰਾਨ ਰੂਪਨਗਰ ਜ਼ਿਲ੍ਹੇ ਵਿੱਚ ਪਿਛਲੇ ਸਾਲ ਦੀ ਆਮਦ ਨਾਲੋਂ ਇਸ ਸਾਲ 25 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ । ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਸਾਲ ਦੇ 124400 ਮੀਟ੍ਰਿਕ ਟਨ ਦੇ ਮੁਕਾਬਲੇ 156197 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਅਜੇ ਵੀ ਜਾਰੀ ਹੈ ਅਤੇ ਅਸੀਂ 15 ਮਈ ਤੱਕ ਕਣਕ ਦੀ ਆਮਦ ਦੀ ਉਮੀਦ ਕਰਦੇ ਹਾਂ। Payment in farmers’ accounts

also read :- ਕੇਜਰੀਵਾਲ ਨੇ ਥਾਪੜੀ ਭਗਵੰਤ ਮਾਨ ਦੀ ਪਿੱਠ !

ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਫਸਲ ਦੇ ਬਦਲੇ ਕਿਸਾਨਾਂ ਨੂੰ 313 ਕਰੋੜ 78 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕਣਕ ਦੀ ਆਮਦ 1.65 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਜਾਵੇਗੀ । ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ 107424 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਮੰਡੀਆਂ ਤੋਂ ਕੇਂਦਰੀ ਪੂਲ ਤੱਕ ਸਿੱਧੀ ਲਿਫਟਿੰਗ ਕੀਤੀ ਜਾ ਰਹੀ ਹੈ ।ਉਨ੍ਹਾਂ ਏਜੰਸੀ ਵਾਰ ਖਰੀਦ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਮਾਰਕਫੈੱਡ ਨੇ 36468 ਮੀਟਰਿਕ ਟਨ, ਪਨਸਪ ਨੇ 33281 ਮੀਟਰਿਕ ਟਨ, ਪਨਗ੍ਰੇਨ ਨੇ 44815 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 22836 ਮੀਟਰਿਕ ਟਨ ਅਤੇ ਐਫ ਸੀ ਆਈ ਨੇ 11483 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ ।Payment in farmers’ accounts

Tags: