ਸੰਗਰੂਰ ਦੇ ਲੋਕਾਂ ‘ਚ ਵੋਟਾਂ ਨੂੰ ਲੈ ਕੇ ਉਤਸ਼ਾਹ, 9 ਵਜੇ ਤੱਕ ਹੋਈ 11.36 ਫ਼ੀਸਦੀ ਵੋਟਿੰਗ

People are excited about the votes

People are excited about the votes

ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਸੰਗਰੂਰ ਅੰਦਰ ਵੋਟਾਂ ਪਾਉਣ ਦੀ ਪ੍ਰਕਿਰਿਆ ਅੱਜ ਸਵੇਰੇ ਤੋਂ ਸ਼ੁਰੂ ਹੋ ਗਈ ਸੀ। ਵੱਖ-ਵੱਖ ਪਿੰਡਾਂ ਅੰਦਰ ਬਣੇ ਪੋਲਿੰਗ ਬੂਥਾਂ ਉੱਪਰ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸ਼ੁਰੂ ਹੋਇਆ। ਸੰਗਰੂਰ ਵਿਚ 9 ਵਜੇ ਤੱਕ 11.36 ਫ਼ੀਸਦੀ ਵੋਟਿੰਗ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੌਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਸਨ। ਪੋਲਿੰਗ ਪਾਰਟੀਆਂ ਵੱਲੋਂ ਵੱਖ-ਵੱਖ ਸਟੇਸ਼ਨਾਂ ਤੇ ਵੋਟਾਂ ਪਵਾਉਣ ਦਾ ਕੰਮ ਸ਼ੁਰੂ ਕਰਵਾਇਆ ਜਾ ਚੁੱਕਿਆ ਹੈ। ਬਹੁਜਨ ਸਮਾਜ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਡਾਕਟਰ ਮੱਖਣ ਸਿੰਘ ਵੱਲੋਂ ਸੰਗਰੂਰ ਵਿਖੇ ਆਪਣੇ ਵੋਟ ਦੀ ਅਧਿਕਾਰ ਦੀ ਵਰਤੋਂ ਕਰਦੇ ਹੋਏ ਵੋਟ ਦਿੱਤੀ ਗਈ।People are excited about the votes

ਅੱਜ ਦੇ ਦਿਨ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਸ ’ਚ 1 ਕਰੋੜ 12 ਲੱਖ 86 ਹਜ਼ਾਰ 726 (1,12,86,726) ਮਰਦ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 (1,01,74,240) ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ। ਉਨ੍ਹਾਂ ਦੱਸਿਆ ਕਿ 5 ਲੱਖ 38 ਹਜ਼ਾਰ 715 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਪਹਿਲੀ ਵਾਰ ਵੋਟ ਪਾਉਣਗੇ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 855 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ। ਦਿਵਿਆਂਗ ਵੋਟਰਾਂ ਦੀ ਗਿਣਤੀ 1 ਲੱਖ 58 ਹਜ਼ਾਰ 718 ਹੈ। ਸੰਗਰੂਰ ’ਚ 15 ਲੱਖ 56 ਹਜ਼ਾਰ 601 ਕੁੱਲ ਵੋਟਰ ਹਨ, ਜਿਨ੍ਹਾਂ ’ਚ 8 ਲੱਖ 24 ਹਜ਼ਾਰ 1 ਮਰਦ ਵੋਟਰ, 7 ਲੱਖ 32 ਹਜ਼ਾਰ 554 ਮਹਿਲਾ ਵੋਟਰ ਅਤੇ 46 ਟਰਾਂਸਜੈਂਡਰ ਵੋਟਰ ਹਨ।

also read ;- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੂਨ, 2024)

ਜ਼ਿਕਰਯੋਗ ਹੈ ਕਿ ਸੰਗਰੂਰ ਹਲਕੇ ਦੀਆਂ ਲੋਕ ਸਭਾ ਚੋਣਾਂ 2024 ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮੌਜੂਦਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਮਾਨ ਨੂੰ ਦੋਬਾਰਾ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਉਮੀਦਵਾਰਾਂ ‘ਚ ‘ਆਪ’ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਇਕਬਾਲ ਸਿੰਘ ਝੂੰਦਾਂ ‘ਤੇ ਦਾਅ ਖੇਡਿਆ ਹੈ। ਉਥੇ ਹੀ ਕਾਂਗਰਸ ਵੱਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦਿੱਤੀ ਗਈ ਹੈ, ਜਦਕਿ ਭਾਜਪਾ ਵੱਲੋਂ ਅਰਵਿੰਦ ਖੰਨਾ ਨੂੰ ਇਥੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਨ੍ਹਾਂ ਪੰਜ ਉਮੀਦਵਾਰਾਂ ਵਿਚਾਲੇ ਅੱਜ ਜ਼ਬਰਦਸਤ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ। ਇਸ ਦੇ ਇਲਾਵਾ ਬਸਪਾ ਨੇ ਡਾ. ਮੱਖਣ ਸਿੰਘ ਨੂੰ ਉਤਾਰਿਆ ਗਿਆ ਹੈ। ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ‘ਚੋਂ 3 ਹਲਕੇ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਰਾਖਵੇਂ ਹਨ। ਇਨ੍ਹਾਂ ‘ਚ ਭਦੌੜ, ਦਿੜ੍ਹਬਾ ਅਤੇ ਮਹਿਲ ਕਲਾਂ ਸ਼ਾਮਲ ਹਨ, ਜਦਕਿ ਬਾਕੀ 6 ਹਲਕਿਆਂ ‘ਚ ਮਲੇਰਕੋਟਲਾ, ਲਹਿਰਾਗਾਗਾ, ਸੰਗਰੂਰ, ਧੂਰੀ, ਸੁਨਾਮ, ਬਰਨਾਲਾ ਸ਼ਾਮਲ ਹਨ।People are excited about the votes

Related Posts