ਪੰਜਾਬ ਵਿਚ ਦੋ ਦਿਨ ਪੈਟਰੋਲ-ਡੀਜ਼ਲ ਦੀ ਕਿੱਲਤ!, ਪੰਪ ਮਾਲਕਾਂ ਦਾ ਵੱਡਾ ਐਲਾਨ

ਪੰਜਾਬ ਵਿਚ ਦੋ ਦਿਨ ਪੈਟਰੋਲ-ਡੀਜ਼ਲ ਦੀ ਕਿੱਲਤ!, ਪੰਪ ਮਾਲਕਾਂ ਦਾ ਵੱਡਾ ਐਲਾਨ

Petrol Diesel Prices1 ਪੰਜਾਬ ਭਰ ਦੇ ਪੈਟਰੋਲ ਪੰਪ ਮਾਲਕਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਡਟਣ ਦਾ ਐਲਾਨ ਕਰ ਦਿੱਤਾ ਹੈ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਅੱਜ 15 ਫਰਵਰੀ ਨੂੰ ਪੈਟਰੋਲ ਡੀਜ਼ਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ 16 ਤਰੀਕ ਦੇ ਭਾਰਤ ਬੰਦ ਦੇ ਸੱਦੇ ਨੂੰ ਪੈਟਰੋਲ ਡੀਜ਼ਲ ਐਸੋਸੀਏਸ਼ਨ ਸਮਰਥਨ ਕਰਨਗੀਆਂ। ਐਸੋਸੀਏਸ਼ਨ ਦਾ […]

Petrol Diesel Prices1

ਪੰਜਾਬ ਭਰ ਦੇ ਪੈਟਰੋਲ ਪੰਪ ਮਾਲਕਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਡਟਣ ਦਾ ਐਲਾਨ ਕਰ ਦਿੱਤਾ ਹੈ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਅੱਜ 15 ਫਰਵਰੀ ਨੂੰ ਪੈਟਰੋਲ ਡੀਜ਼ਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ 16 ਤਰੀਕ ਦੇ ਭਾਰਤ ਬੰਦ ਦੇ ਸੱਦੇ ਨੂੰ ਪੈਟਰੋਲ ਡੀਜ਼ਲ ਐਸੋਸੀਏਸ਼ਨ ਸਮਰਥਨ ਕਰਨਗੀਆਂ।

ਐਸੋਸੀਏਸ਼ਨ ਦਾ ਕਹਿਣਾ ਹੈ ਕਿ ਪਟਰੋਲ ਪੰਪ ਮਾਲਕ ਪਿਛਲੇ ਲਗਭਗ ਸੱਤ ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ਦਾ ਕਮਿਸ਼ਨ ਵਧਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਸਮੂਹ ਪੰਪ ਮਾਲਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

READ ALSO’:ਪੰਜਾਬ ਦੇ ਟੌਲ ਪਲਾਜ਼ੇ ਹੋਏ ਫ੍ਰੀ, ਭਲਕੇ ਭਾਰਤ ਬੰਦ ਦਾ ਐਲਾਨ…

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਨੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦੇ ਹੋਏ 15 ਫਰਵਰੀ ਨੂੰ ਪੈਟਰੋਲੀਅਮ ਕੰਪਨੀਆਂ ਤੋਂ ਡੀਜ਼ਲ ਅਤੇ ਪੈਟਰੋਲ ਸਮੇਤ ਕੋਈ ਵੀ ਵਸਤੂ ਨਾ ਖਰੀਦਣ, 16 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੰਪਾਂ ਤੇ ਤੇਲ ਨਾ ਵੇਚਣ ਅਤੇ 22 ਫਰਵਰੀ ਨੂੰ ਇੱਕ ਦਿਨ ਦੀ ਮੁਕੰਮਲ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ।

Petrol Diesel Prices1

Tags:

Latest

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ
ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ 'ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ
ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, ਤਿੰਨ ਦੋਸ਼ੀ ਗ੍ਰਿਫਤਾਰ
ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ