PM ਮੋਦੀ ਨੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ, ਦਿੱਤੀਆਂ ਵਧਾਈਆਂ
PM Modi wrote a letter to Harsimrat Badal
PM ਮੋਦੀ ਨੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ, ਦਿੱਤੀਆਂ ਵਧਾਈਆਂ

ਅੰਮ੍ਰਿਤ ਕਾਲ ਦੇ ਇਸ ਯੁੱਗ ਵਿੱਚ ਤੇਜ਼ੀ ਨਾਲ ਅੱਗੇ ਵਧਦੇ ਹੋਏ, ਅਸੀਂ ਇੱਕ ਵਿਕਸਤ, ਖੁਸ਼ਹਾਲ ਅਤੇ ਸਮਾਵੇਸ਼ੀ ਭਾਰਤ ਬਣਾਉਣ ਲਈ ਯਤਨਸ਼ੀਲ ਹਾਂ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੇ ਨਿਰੰਤਰ ਯਤਨ ਦੇਸ਼ ਨੂੰ ਹੋਰ ਉਚਾਈਆਂ 'ਤੇ ਪਹੁੰਚਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਤੁਹਾਡੀ ਜ਼ਿੰਦਗੀ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਨਾਲ ਭਰੀ ਰਹੇ। ਤੁਹਾਨੂੰ ਇੱਕ ਵਾਰ ਫਿਰ ਤੋਂ ਸ਼ਾਨਦਾਰ ਜਨਮਦਿਨ ਦੀਆਂ ਸ਼ੁਭਕਾਮਨਾਵਾਂ।
ਪ੍ਰਧਾਨ ਮੰਤਰੀ ਮੋਦੀ ਦੀ ਇਹ ਚਿੱਠੀ ਬੀਬੀ ਬਾਦਲ ਨੂੰ ਉਸ ਵੇਲੇ ਆਈ ਹੈ ਜਦੋਂ ਪੰਜਾਬ ਵਿਚ ਅਕਾਲੀ ਭਾਜਪਾ ਗਠਜੋੜ ਦੀਆਂ ਖਬਰਾਂ ਸਿਖਰਾਂ ਉੱਤੇ ਹਨ। ਬੇਸ਼ੱਕ ਅਕਾਲੀ ਦਲ ਨੇ ਇਸ ਬਾਰੇ ਕੋਈ ਸਿੱਧਾ ਜਾਂ ਅਸਿੱਧਾ ਬਿਆਨ ਨਹੀਂ ਦਿੱਤਾ ਪਰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਜਿਥੇ ਗਠਜੋੜ ਦੀ ਹਮਾਇਤ ਕਰ ਚੁੱਕੇ ਹਨ
ਉੱਥੇ ਹੀ ਕਾਰਜਕਾਰੀ ਅਸ਼ਵਨੀ ਸ਼ਰਮਾਂ ਅਜਿਹੀਆਂ ਖਬਰਾਂ ਨੂੰ ਖਾਰਜ ਕਰਦੇ ਨਜ਼ਰੀ ਆਏ ਪਰ ਹੁਣ ਪ੍ਰਧਾਨ ਮੰਤਰੀ ਦੀ ਇਹ ਚਿੱਠੀ ਵੀ ਕਈ ਸਿਆਸੀ ਚਰਚਾਵਾਂ ਛੇੜ ਰਹੀ ਹੈ। ਬੇਸ਼ੱਕ ਇਸ ਚਿੱਠੀ ਵਿਚ ਸਿਰਫ ਬੀਬੀ ਬਾਦਲ ਦੇ ਜਨਮ ਦਿਨ ਦੀਆਂ ਵਧਾਈਆਂ ਹੀ ਦਿੱਤੀਆਂ ਗਈਆਂ ਹਨ ਪਰ ਇਸ ਚਿੱਠੀ ਦੇ ਅਸਲ ਮਾਇਨੇ ਆਉਣ ਵਾਲੇ ਸਮੇਂ ਵਿਚ ਦੇਖਣ ਨੂੰ ਮਿਲ ਸਕਦੇ ਹਨ।