ਪੰਜਾਬ ਨੂੰ ਫ਼ਿਰਕੂ ਅੱਗ ਦੀ ਭੱਠੀ ਵਿੱਚ ਝੋਕ ਕੇ ਸਿਆਸੀ ਰੋਟੀਆਂ ਸੇਕਣ ਦਾ ਵਿਰੋਧੀਆਂ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ-ਮੁੱਖ ਮੰਤਰੀ

ਪੰਜਾਬ ਨੂੰ ਫ਼ਿਰਕੂ ਅੱਗ ਦੀ ਭੱਠੀ ਵਿੱਚ ਝੋਕ ਕੇ ਸਿਆਸੀ ਰੋਟੀਆਂ ਸੇਕਣ ਦਾ ਵਿਰੋਧੀਆਂ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ-ਮੁੱਖ ਮੰਤਰੀ

political dividends fanning communal ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਪਾਰਟੀਆਂ ‘ਤੇ ਫੁੱਟ ਪਾਊ ਸਿਆਸਤ ਕਰਨ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਫਿਰਕੂ ਭਾਵਨਾਵਾਂ ਭੜਕਾ ਕੇ ਸਿਆਸੀ ਰੋਟੀਆਂ ਸੇਕਣ ਦਾ ਸੁਪਨਾ ਕਦੇ ਵੀ ਪੂਰਾ ਨਹੀਂ ਹੋਵੇਗਾ।  ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਲ-ਪਲ ਦੀ ਜਾਣਕਾਰੀ […]

  • ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ-ਮੁੱਖ ਮੰਤਰੀ
  • ਮੇਰੇ ਕੋਲ ਪੰਜਾਬ ਦੀ ਪਲ-ਪਲ ਦੀ ਜਾਣਕਾਰੀ ਹੈ-ਮੁੱਖ ਮੰਤਰੀ
  • ਪੰਜਾਬ ਦੇ 3 ਕਰੋੜ ਲੋਕਾਂ ਨੂੰ ਭਰੋਸਾ ਦਿੰਦਿਆਂ ਵਿਰੋਧੀਆਂ ‘ਤੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ

political dividends fanning communal ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਪਾਰਟੀਆਂ ‘ਤੇ ਫੁੱਟ ਪਾਊ ਸਿਆਸਤ ਕਰਨ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਫਿਰਕੂ ਭਾਵਨਾਵਾਂ ਭੜਕਾ ਕੇ ਸਿਆਸੀ ਰੋਟੀਆਂ ਸੇਕਣ ਦਾ ਸੁਪਨਾ ਕਦੇ ਵੀ ਪੂਰਾ ਨਹੀਂ ਹੋਵੇਗਾ।

 ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਲ-ਪਲ ਦੀ ਜਾਣਕਾਰੀ ਮਿਲ ਰਹੀ ਹੈ ਕਿਉਂਕਿ ਉਹ ਸੂਬੇ ਵਿੱਚ ਵਾਪਰ ਰਹੀਆਂ ਸਾਰੀਆਂ ਘਟਨਾਵਾਂ ‘ਤੇ ਸਖ਼ਤ ਨਜ਼ਰ ਰੱਖ ਰਹੇ ਹਨ।  ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਸੂਬਾ ਸਰਕਾਰ ਵਿਰੁੱਧ ਕੋਈ ਮੁੱਦਾ ਨਾ ਹੋਣ ਕਰਕੇ ਇਹ ਸਿਆਸੀ ਪਾਰਟੀਆਂ ਨੀਵੇਂ ਪੱਧਰ ਉੱਤੇ ਆ ਕੇ ਘਟੀਆ ਹਥਕੰਡੇ ਅਪਣਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਆਸੀ ਲਾਹਾ ਖੱਟਣ ਲਈ ਵਿਰੋਧੀ ਧਿਰਾਂ ਫਿਰਕਾਪ੍ਰਸਤੀ ਨੂੰ ਤੂਲ ਦੇ ਕੇ ਅੱਗ ਨਾਲ ਖੇਡ ਰਹੀਆਂ ਹਨ।

ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਨਾਪਾਕ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਭਾਈਚਾਰੇ ਦਾ ਮਾਰਗ ਦਿਖਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਹਮੇਸ਼ਾ ਹੀ ਸਮਾਜ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਵਿਚ ਵਿਸ਼ਵਾਸ ਪ੍ਰਗਟਾਇਆ ਹੈ। political dividends fanning communal

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਨੇ ਤਿੰਨ ਕਰੋੜ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ‘ਤੇ ਕਿਸੇ ਨੂੰ ਵੀ ਮਾੜੀ ਅੱਖ ਨਹੀਂ ਰੱਖਣ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਸੂਬਾ ਸਰਕਾਰ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।   

Also Read : ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਦੀ 62ਵੀਂ ਐਥਲੈਟਿਕ ਮੀਟ ਮਿੱਠੀਆਂ ਅਤੇ ਅਦਭੁਤ ਯਾਦਾਂ ਛੱਡਦੀ ਹੋਈ ਸੰਪੰਨ

Latest

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ