ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ

ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ

ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਵਿਸ਼ਵ ਜਲ ਦਿਵਸ ਮਨਾਇਆ। ‘ਵਿਸ਼ਵ ਜਲ ਦਿਵਸ- 2023’ ਦੇ ਮੌਕੇ ’ਤੇ ਏਅਰਪੋਰਟ ਰੋਡ ਸਥਿਤ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿਖੇ ਪੌਦੇ ਲਗਾਉਣ ਲਈ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ‘ਤੇ ਟਰੀਟ ਕੀਤੇ ਪਾਣੀ ਦੇ ਦੋ ਟੈਂਕਰਾਂ […]

ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਵਿਸ਼ਵ ਜਲ ਦਿਵਸ ਮਨਾਇਆ।

‘ਵਿਸ਼ਵ ਜਲ ਦਿਵਸ- 2023’ ਦੇ ਮੌਕੇ ’ਤੇ ਏਅਰਪੋਰਟ ਰੋਡ ਸਥਿਤ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿਖੇ ਪੌਦੇ ਲਗਾਉਣ ਲਈ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ‘ਤੇ ਟਰੀਟ ਕੀਤੇ ਪਾਣੀ ਦੇ ਦੋ ਟੈਂਕਰਾਂ ਦੀ ਵਰਤੋਂ ਕੀਤੀ ਗਈ।

ਗਮਾਡਾ ਦੇ ਅਧਿਕਾਰੀਆਂ ਨੇ ਪੀ.ਪੀ.ਸੀ.ਬੀ. ਨੂੰ ਭਰੋਸਾ ਦਿੱਤਾ ਕਿ ਤਾਜ਼ੇ ਪਾਣੀ ਦੀ ਥਾਂ ’ਤੇ ਟਰੀਟ ਕੀਤੇ ਗੰਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਪੌਦੇ ਲਗਾਉਣ ਲਈ ਕੀਤੀ ਜਾਵੇਗੀ ਅਤੇ ਇਸ ਸਬੰਧੀ ਰਿਕਾਰਡ ਵੀ ਰੱਖਿਆ ਜਾਵੇਗਾ।

Also Read : ਗੁਜਰਾਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਪਾਇਆ: ਉਸਦੇ ਖਿਲਾਫ 2019 ਦਾ ਮਾਣਹਾਨੀ ਕੇਸ ਕੀ ਹੈ?

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਾਤਾਵਰਨ ਸੰਭਾਲ ਅਤੇ ਸਾਫ਼-ਸੁਥਰੇ ਤਾਜ਼ੇ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਅਤੇ ਉਦਯੋਗਿਕ ਘਰਾਣੇ ਸੂਬੇ ਵਿੱਚ ਪਾਣੀ ਅਤੇ ਮਿੱਟੀ ਦੀ ਸ਼ੁੱਧਤਾ ਨੂੰ ਪਲੀਤ ਨਾ ਕਰਨ।

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ