ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

Project started in Amritsar

ਚੰਡੀਗੜ੍ਹ, 18 ਸਤੰਬਰ:

Project started in Amritsar ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿੱਚ ਰਸਾਇਣ-ਰਹਿਤ ਬਾਸਮਤੀ ਦੀ ਕਾਸ਼ਤ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਾਇਲਟ ਪ੍ਰਾਜੈਕਟ ਲਈ ਚੋਗਾਵਾਂ ਬਲਾਕ ਦੀ ਚੋਣ ਇਸ ਲਈ ਕੀਤੀ ਗਈ ਹੈ ਕਿਉਂਕਿ ਇਹ ਖੇਤਰ ਰਾਵੀ ਦਰਿਆ ਦੇ ਨੇੜੇ ਪੈਂਦਾ ਹੈ ਅਤੇ ਇੱਥੋਂ ਦਾ ਜਲਵਾਯੂ ਵਧੀਆ ਮਹਿਕ ਵਾਲੀ ਅਤੇ ਨਿਰਯਾਤ ਗੁਣਵੱਤਾ ਵਾਲੀ ਬਾਸਮਤੀ ਦੀ ਪੈਦਾਵਾਰ ਦੇ ਬਿਲਕੁਲ ਅਨੁਕੂਲ ਹੈ।

ਉਨ੍ਹਾਂ ਕਿਹਾ ਕਿ ਬਾਸਮਤੀ ਚੌਲਾਂ ਦੀ ਬਰਾਮਦ ਦੀਆਂ ਬਹੁਤ ਸੰਭਾਵਨਾਵਾਂ ਹਨ ਕਿਉਂਕਿ ਇਸ ਖੇਤਰ ਵਿੱਚ ਪੈਦਾ ਹੋਣ ਵਾਲੀ ਜ਼ਿਆਦਾਤਰ ਬਾਸਮਤੀ ਅਰਬ, ਯੂਰਪੀਅਨ ਅਤੇ ਮੱਧ ਪੂਰਬੀ ਦੇਸ਼ਾਂ ਨੂੰ ਨਿਰਯਾਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬਾਸਮਤੀ 60 ਤੋਂ ਵੱਧ ਦੇਸ਼ਾਂ ਨੂੰ ਨਿਰਯਾਤ ਕੀਤੀ ਜਾਂਦੀ ਹੈ, ਜਿਸ ਵਿੱਚੋਂ ਇਕੱਲੇ ਅੰਮ੍ਰਿਤਸਰ ਜ਼ਿਲ੍ਹੇ ਨੇ ਪਿਛਲੇ ਸਾਲ ਦੌਰਾਨ ਤਕਰੀਬਨ 9 ਹਜ਼ਾਰ ਕਰੋੜ ਰੁਪਏ ਦੀ ਬਾਸਮਤੀ ਬਰਾਮਦ ਕੀਤੀ ਹੈ।

READ ALSO : ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਦਾ ਉਦਘਾਟਨ, ਮੁਫਤ ਮੈਡੀਕਲ ਕੈਂਪ ਦਾ ਨਿਰੀਖਣ

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਤੋਂ ਬਾਸਮਤੀ ਚੌਲਾਂ ਦੀ ਬਰਾਮਦ ਦੀ ਸੰਭਾਵਨਾ ਨੂੰ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ ਹੈ ਅਤੇ ਇਸ ਦੇ ਨਾਲ ਹੀ ਉਹਨਾਂ ਨੂੰ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਬਜਾਏ ਬਦਲਵੇਂ ਰਸਾਇਣਾਂ ਦੀ ਢੁਕਵੀਂ ਮਾਤਰਾ ਵਿੱਚ ਵਰਤੋਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 10 ਕੀਟਨਾਸ਼ਕਾਂ/ਫੰਗੀਸਾਈਡਸ ‘ਤੇ ਬਾਸਮਤੀ ਦੀ ਫ਼ਸਲ ‘ਤੇ ਵਰਤੋਂ ਉੱਤੇ ਪਾਬੰਦੀ ਲਗਾਈ ਗਈ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਚੋਗਾਵਾਂ ਬਲਾਕ ਵਿੱਚ ਕੁੱਲ 32000 ਹੈਕਟੇਅਰ ਰਕਬਾ ਖੇਤੀਯੋਗ ਹੈ, ਜਿਸ ਵਿੱਚੋਂ 28753 ਹੈਕਟੇਅਰ ਰਕਬਾ ਝੋਨੇ ਦੀ ਫ਼ਸਲ ਹੇਠ ਹੈ ਅਤੇ 25000 ਹੈਕਟੇਅਰ ਰਕਬਾ ਸਿਰਫ਼ ਬਾਸਮਤੀ ਦੀ ਕਾਸ਼ਤ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਸ ਬਲਾਕ ਦੇ ਕੁੱਲ 102 ਪਿੰਡਾਂ ਵਿੱਚੋਂ 42 ਪਿੰਡਾਂ ਨੂੰ ਇਸ ਪ੍ਰਾਜੈਕਟ ਤਹਿਤ ਚੁਣਿਆ ਗਿਆ ਹੈ।Project started in Amritsar

ਜ਼ਿਕਰਯੋਗ ਹੈ ਕਿ ਇਸ ਬਲਾਕ ਵਿੱਚ ਪੂਸਾ ਬਾਸਮਤੀ 1718, ਪੂਸਾ ਬਾਸਮਤੀ 1121, ਪੂਸਾ ਬਾਸਮਤੀ 1885, ਪੂਸਾ ਬਾਸਮਤੀ 1509, ਪੂਸਾ ਬਾਸਮਤੀ 1692 ਅਤੇ ਪੰਜਾਬ ਬਾਸਮਤੀ-7 ਕਿਸਮਾਂ ਦੀ ਮੁੱਖ ਤੌਰ ‘ਤੇ ਕਾਸ਼ਤ ਕੀਤੀ ਜਾਂਦੀ ਹੈ।Project started in Amritsar

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ