ਅੰਮ੍ਰਿਤਸਰ ‘ਚ ਪਾਕਿਸਤਾਨੀ ਘੁਸਪੈਠੀਆ ਗ੍ਰਿਫਤਾਰ
Punjab Amritsar Border BSF
Punjab Amritsar Border ਪੰਜਾਬ BSF ਦੇ ਅੰਮ੍ਰਿਤਸਰ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆਂ ਨੂੰ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਕਾਬੂ ਕਰ ਲਿਆ ਹੈ। ਘੁਸਪੈਠੀਆ ਭਾਰਤੀ ਸਰਹੱਦ ‘ਚ ਦਾਖਲ ਹੋ ਗਿਆ ਸੀ। ਪਾਕਿਸਤਾਨੀ ਨਾਗਰਿਕ ਨੂੰ ਭਾਰਤੀ ਸਰਹੱਦ ਵਿੱਚ ਘੁੰਮਦਾ ਦੇਖ ਕੇ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਲਲਕਾਰਿਆ ਅਤੇ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਤੋਂ ਬਾਅਦ ਉਸ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ
ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨੀ ਘੁਸਪੈਠੀਏ ਨੂੰ ਸਰਹੱਦੀ ਪਿੰਡ ਧਰੋਏ ਖੁਰਦ ਤੋਂ ਫੜਿਆ ਗਿਆ ਹੈ। ਉਹ ਭਾਰਤੀ ਸਰਹੱਦ ‘ਤੇ ਲਗਾਈ ਗਈ ਕੰਡਿਆਲੀ ਤਾਰ ਦੇ ਨੇੜੇ ਪਹੁੰਚ ਗਿਆ ਸੀ। ਫੜੇ ਗਏ ਪਾਕਿਸਤਾਨੀ ਨਾਗਰਿਕ ਦੀ ਪਛਾਣ ਫੈਸਲਾਬਾਦ ਦੇ ਰਹਿਣ ਵਾਲੇ ਅਲੀ ਰਾਜਾ ਵਜੋਂ ਹੋਈ ਹੈ। Punjab Amritsar Border
ਤਲਾਸ਼ੀ ਦੌਰਾਨ ਫੜੇ ਗਏ ਘੁਸਪੈਠੀਏ ਕੋਲੋਂ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ। ਜਿਸ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਥਾਣਾ ਘਰਿੰਡਾ ਦੀ ਪੁਲਸ ਨੇ ਵਿਦੇਸ਼ੀ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Punjab Amritsar Border