ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਵਿਚਕਾਰ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਹੋਈ

ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਵਿਚਾਲੇ ਅੱਜ ਚੰਡੀਗੜ੍ਹ ਵਿਚ ਕਈ ਮਸਲਿਆਂ ਤੇ ਮੀਟਿੰਗ ਹੋਈ। ਇਸ ਮੌਕੇ ਸੁੱਖੂ ਨੇ ਸਪੱਸ਼ਟ ਕੀਤਾ ਕਿ, ਜੋ ਸੈੱਸ ਲਾਉਣ ਦੀ ਗੱਲ ਮੀਡੀਆ ਵਿਚ ਸਾਹਮਣੇ ਆ ਰਹੀ ਹੈ, ਉਹ ਸੈੱਸ ਸਿਰਫ਼ ਤੇ ਸਿਰਫ਼ ਹਿਮਾਚਲ ਦੀਆਂ 172 ਹਾਈਡ੍ਰੋ ਪ੍ਰੋਜੈਕਟਾਂ ‘ਤੇ ਹੀ ਲਾਇਆ ਗਿਆ ਹੈ। Also […]

ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਵਿਚਾਲੇ ਅੱਜ ਚੰਡੀਗੜ੍ਹ ਵਿਚ ਕਈ ਮਸਲਿਆਂ ਤੇ ਮੀਟਿੰਗ ਹੋਈ। ਇਸ ਮੌਕੇ ਸੁੱਖੂ ਨੇ ਸਪੱਸ਼ਟ ਕੀਤਾ ਕਿ, ਜੋ ਸੈੱਸ ਲਾਉਣ ਦੀ ਗੱਲ ਮੀਡੀਆ ਵਿਚ ਸਾਹਮਣੇ ਆ ਰਹੀ ਹੈ, ਉਹ ਸੈੱਸ ਸਿਰਫ਼ ਤੇ ਸਿਰਫ਼ ਹਿਮਾਚਲ ਦੀਆਂ 172 ਹਾਈਡ੍ਰੋ ਪ੍ਰੋਜੈਕਟਾਂ ‘ਤੇ ਹੀ ਲਾਇਆ ਗਿਆ ਹੈ।

Also Read : ਭਾਰਤ ‘ਚ ਪੰਜਾਬੀ ਗਾਇਕ ਦੇ ਟਵਿੱਟਰ ਅਕਾਊਂਟ ‘ਤੇ ਪਾਬੰਦੀ

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ, ਪੰਜਾਬ ਤੇ ਹਿਮਾਚਲ ਇਕੱਠੇ ਮਿਲ ਕੇ ਕੰਮ ਕਰਨਗੇ ਅਤੇ ਟੂਰਿਜ਼ਮ ਨਾਲ ਸਬੰਧਤ ਆਉਣ ਵਾਲੇ ਦਿਨਾਂ ਵਿਚ ਪ੍ਰੋਜੈਕਟ ਕਿਵੇਂ ਤਿਆਰ ਹੋਣ, ਇਸ ਬਾਰੇ ਵੀ ਚਰਚਾ ਹੁੰਦੀ ਰਹੇਗੀ। ਮਾਨ ਨੇ ਕਿਹਾ ਕਿ, 10-15 ਦਿਨਾਂ ਬਾਅਦ ਹਿਮਾਚਲ ਦੇ ਚੀਫ਼ ਸੈਕਟਰੀ ਅਤੇ ਪੰਜਾਬ ਦੇ ਚੀਫ਼ ਸੈਕਟਰੀ ਵਿਚਾਲੇ ਮੀਟਿੰਗ ਹੁੰਦੀ ਰਹੇਗੀ ਤਾਂ, ਜੋ ਅਗਾਮੀ ਪ੍ਰੋਜੈਕਟਾਂ ਤੇ ਕਾਰਜ ਕੀਤਾ ਜਾ ਸਕੇ। ਇਸ ਨਾਲ ਦੋਵੇਂ ਸੂਬਿਆਂ ਨੂੰ ਫ਼ਾਇਦਾ ਮਿਲੇਗਾ। 

ਉਥੇ ਹੀ ਦੂਜੇ ਪਾਸੇ, ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਨੇ ਪਾਣੀ ਤੇ ਲਾਏ ਸੈੱਸ ਬਾਰੇ ਵੀ ਇਸ ਮੀਟਿੰਗ ਦੌਰਾਨ ਸਪੱਸ਼ਟੀਕਰਨ ਦਿੱਤਾ ਅਤੇ ਕਿਹਾ ਕਿ, ਜੋ ਸੈੱਸ ਲਾਉਣ ਦੀ ਗੱਲ ਮੀਡੀਆ ਵਿਚ ਸਾਹਮਣੇ ਆ ਰਹੀ ਹੈ, ਉਹ ਸੈੱਸ ਸਿਰਫ਼ ਤੇ ਸਿਰਫ਼ ਹਿਮਾਚਲ ਦੀਆਂ 172 ਹਾਈਡ੍ਰੋ ਪ੍ਰੋਜੈਕਟਾਂ ਤੇ ਹੀ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ, ਫਿਲਹਾਲ ਹਿਮਾਚਲ ਵਿਚ ਪੰਜਾਬ ਦਾ ਕੋਈ ਪ੍ਰੋਜੈਕਟ ਅਜਿਹਾ ਨਹੀਂ ਹੈ, ਜਿਸ ਤੇ ਸੈੱਸ ਲਾਇਆ ਗਿਆ ਹੋਵੇ। 

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ