ਪੰਜਾਬ ਸਰਕਾਰ ਨੇ 10 ਆਈਪੀਐਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
By Nirpakh News
On
ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। 10 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੂੰ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ਵਰੁਣ ਸ਼ਰਮਾ ਨੂੰ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਨਾਨਕ ਸਿੰਘ ਡੀਆਈਜੀ ਪਟਿਆਲਾ ਰੇਂਜ ਦੀ ਜ਼ਿੰਮੇਵਾਰੀ ਸੰਭਾਲਣਗੇ।
ਇਸ ਦੌਰਾਨ, ਵਰਿੰਦਰ ਕੁਮਾਰ, ਜਿਨ੍ਹਾਂ ਨੂੰ ਕੁਝ ਸਮਾਂ ਪਹਿਲਾਂ ਵਿਜੀਲੈਂਸ ਮੁਖੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ, ਨੂੰ ਨਿਯੁਕਤੀ ਦਿੱਤੀ ਗਈ ਹੈ। ਉਨ੍ਹਾਂ ਨੂੰ ਵਿਸ਼ੇਸ਼ ਡੀਜੀਪੀ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਆਰ.ਕੇ. ਜੈਸਵਾਲ ਨੂੰ ਏ.ਡੀ.ਜੀ.ਪੀ. ਐਨ.ਆਰ.ਆਈ. ਨਿਯੁਕਤ ਕੀਤਾ ਗਿਆ ਹੈ।
ਜਦੋਂ ਕਿ ਕੁਲਦੀਪ ਸਿੰਘ ਚਾਹਲ ਡੀਆਈਜੀ ਟੈਕਨੀਕਲ ਦੀ ਜ਼ਿੰਮੇਵਾਰੀ ਸੰਭਾਲਣਗੇ। ਇਸੇ ਤਰ੍ਹਾਂ ਪ੍ਰਵੀਨ ਕੁਮਾਰ ਨੂੰ ਏਡੀਜੀਪੀ ਇੰਟੈਲੀਜੈਂਸ ਪੰਜਾਬ ਅਤੇ ਵਿਜੀਲੈਂਸ ਬਿਊਰੋ ਦਾ ਵਾਧੂ ਚਾਰਜ ਦਿੱਤਾ ਗਿਆ ਹੈ।