ਲੋਕ ਸਭਾ ਚੋਣਾਂ ਤੋਂ ਪਹਿਲਾ ਪੰਜਾਬ ਦੇ ਵੱਡੇ ਕਾਂਗਰਸੀ ਆਗੂ AAP ਚ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾ ਪੰਜਾਬ ਦੇ ਵੱਡੇ ਕਾਂਗਰਸੀ ਆਗੂ AAP ਚ ਸ਼ਾਮਲ

Punjab Politics

Punjab Politics

ਲੋਕਾ ਸਭਾ ਚੋਣਾ ਦੇ ਐਲਾਨ ਹੋਣ ਤੋਂ ਪਹਿਲਾ ਵਿਧਾਨ ਸਭਾ, ਹਲਕਾ ਗੜ੍ਹਸ਼ੰਕਰ ਤੋਂ ਉੱਘੇ ਕਾਂਗਰਸੀ ਆਗੂ ਤੇ ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੌਧਰੀ ਨਰੇਸ਼ ਕਟਾਰੀਆਂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ।

ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਨਵੇਂ ਸਾਥੀ ਦਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋ ਸਵਾਗਤ ਕੀਤਾ ਗਿਆ।

ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ (ਖੇਤੀਬਾੜੀ ਮੰਤਰੀ), ਐਡਵੋਕੇਟ ਕਰਮਜੀਤ ਸਿੰਘ ਘੁੰਮਣ, ਐਮ.ਐਲ.ਏ, ਜੀਵਨ ਸਿੰਘ ਸੰਘੋਵਾਲ, ਐਮ.ਐਲ.ਏ, ਦਲਜੀਤ ਸਿੰਘ ਗਰੇਵਾਲ (ਭੋਲਾ), ਐਮ.ਐਲ.ਏ, ਰੁਪਿੰਦਰ ਸਿੰਘ, ਐਮ.ਐਲ.ਏ, ਹਰਦੀਪ ਸਿੰਘ ਮੁੰਡੀਆਂ, ਐਮ.ਐਲ.ਏ, ਸ.ਜਸਵੀਰ ਸਿੰਘ ਰਾਜਾ, ਐਮ.ਐਲ.ਏ ਮੌਜੂਦ ਸਨ।

READ ALSO:ਟ੍ਰੈਫਿਕ ਵਿਵਸਥਾ ਨੂੰ ਲੈ ਕੇ ਜਲੰਧਰ ਪੁਲਸ ਸਖ਼ਤ, ‘ਨੋ ਆਟੋ ਜ਼ੋਨ’,

ਕਟਾਰੀਆਂ ਨੇ ਪੰਜਾਬ ਵਿਚ ਹੋ ਰਹੇ ਵਿਕਾਸ ਕਾਰਜਾ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਅਤੇ ਹਲਕਾ ਵਿਧਾਇਕ ਸ੍ਰੀ ਜੈ ਕ੍ਰਿਸ਼ਨ ਰੌੜੀ ਦੇ ਨਾਲ ਨਾਲ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।

Punjab Politics