ਪੰਜਾਬ ‘ਚ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਕੱਲ੍ਹ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ
Punjab School Timings ਮੰਗਲਵਾਰ ਪਹਿਲੀ ਅਕਤੂਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ ਦੁਪਹਿਰ 2.30 ਵਜੇ ਛੁੱਟੀ ਹੋਵੇਗੀ।ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.50 ਵਜੇ ਛੁੱਟੀ ਹੋਵੇਗੀ। ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ […]
Punjab School Timings
ਮੰਗਲਵਾਰ ਪਹਿਲੀ ਅਕਤੂਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ ਦੁਪਹਿਰ 2.30 ਵਜੇ ਛੁੱਟੀ ਹੋਵੇਗੀ।ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.50 ਵਜੇ ਛੁੱਟੀ ਹੋਵੇਗੀ। ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।
1 ਅਪ੍ਰੈਲ ਤੋਂ 30 ਸਤੰਬਰ ਤੱਕ, ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੈ।1 ਅਪ੍ਰੈਲ ਤੋਂ 30 ਸਤੰਬਰ ਤੱਕ, ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੈ।
ਦੱਸ ਦਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿੱਚ ਕਈ ਵੱਡੇ ਤਿਉਹਾਰ ਆਉਂਦੇ ਹਨ। ਇਨ੍ਹਾਂ ਵਿੱਚ ਦੁਰਗਾ ਅਸ਼ਟਮੀ, ਦੁਸਹਿਰਾ, ਮਹਾਰਿਸ਼ੀ ਵਾਲਮੀਕਿ ਜੈਅੰਤੀ ਤੇ ਦੀਵਾਲੀ ਵਰਗੇ ਤਿਉਹਾਰ ਸ਼ਾਮਲ ਹਨ। ਇਸ ਕਰਕੇ ਇਸ ਮਹੀਨੇ ਨੂੰ ਛੁੱਟੀਆਂ ਦਾ ਮਹੀਨਾ ਕਿਹਾ ਜਾਂਦਾ ਹੈ।ਕੱਲ੍ਹ ਤੋਂ ਅਕਤੂਬਰ ਮਹੀਨਾ ਸ਼ੁਰੂ ਹੋ ਰਿਹਾ ਹੈ। ਇਸ ਮਹੀਨੇ ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਤੇ ਕਾਲਜ ਬੰਦ ਰਹਿਣਗੇ। ਮਹਾਰਾਜਾ ਅਗਰਸੇਨ ਜੈਅੰਤੀ ‘ਤੇ 3 ਅਕਤੂਬਰ ਨੂੰ ਪੰਜਾਬ ਤੇ ਰਾਜਸਥਾਨ ‘ਚ ਛੁੱਟੀ ਰਹੇਗੀ। ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ ‘ਚ ਸਕੂਲ, ਕਾਲਜ, ਬੈਂਕ ਆਦਿ 2 ਦਿਨ ਬੰਦ ਰਹਿਣਗੇ। ਸਰਕਾਰ ਦੀ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚ ਇਹ ਦੋਵੇਂ ਦਿਨ ਛੁੱਟੀਆਂ ਵਜੋਂ ਦਰਜ ਹਨ। ਇਸ ਤੋਂ ਇਲਾਵਾ ਇਸੇ ਮਹੀਨੇ 12 ਅਕਤੂਬਰ ਨੂੰ ਦੁਸ਼ਹਿਰਾ ਤੇ 31 ਅਕਤੂਬਰ ਨੂੰ ਦੀਵਾਲੀ ਆ ਰਹੀ ਹੈ। ਇਸ ਤੋਂ ਇਲਾਵਾ 17 ਅਕਤੂਬਰ ਨੂੰ ਵਾਲਮੀਕ ਜਯੰਤੀ ਹੈ।
Read Also : ਪੰਚਾਇਤੀ ਚੋਣਾਂ ‘ਚ ਉਮੀਦਵਾਰਾਂ ਨੂੰ ਹੁਣ ਇਹਨਾਂ ਚੀਜ਼ਾਂ ਦੀ ਨਹੀਂ ਪਵੇਗੀ ਲੋੜ , ਚੋਣ ਕਮਿਸ਼ਨ ਵੱਲੋਂ ਵੱਡੀ ਰਾਹਤ
Punjab School Timings