ਪੰਜਾਬ ਵਿਧਾਨ ਸਭਾ ਚੋਣਾਂ 2027: AAP ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, CM ਮਾਨ ਕਿੱਥੋਂ ਲੜਨਗੇ ਚੋਣ

ਪੰਜਾਬ ਵਿਧਾਨ ਸਭਾ ਚੋਣਾਂ 2027: AAP ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, CM ਮਾਨ ਕਿੱਥੋਂ ਲੜਨਗੇ ਚੋਣ

ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਪਣੀਆਂ ਤਿਆਰੀਆਂ ਤੇਜ਼ ਕਰਦਿਆਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪਾਰਟੀ ਨੇ ਆਪਣੇ ਸਾਰੇ ਮੌਜੂਦਾ ਵਿਧਾਇਕਾਂ 'ਤੇ ਮੁੜ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਟਿਕਟਾਂ ਦਿੱਤੀਆਂ ਹਨ।

CM ਮਾਨ ਧੂਰੀ ਤੋਂ ਅਤੇ ਜੇਲ੍ਹ ਵਿੱਚ ਬੰਦ ਸੰਜੀਵ ਅਰੋੜਾ ਲੁਧਿਆਣਾ ਵੈਸਟ ਤੋਂ ਉਮੀਦਵਾਰ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ਨੂੰ ਵਿਰਾਮ ਦਿੰਦਿਆਂ ਇਹ ਸਪੱਸ਼ਟ ਹੋ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਮੌਜੂਦਾ ਸੀਟ ਧੂਰੀ ਤੋਂ ਹੀ ਚੋਣ ਮੈਦਾਨ ਵਿੱਚ ਉਤਰਨਗੇ। 2022 ਦੀਆਂ ਚੋਣਾਂ ਵਿੱਚ ਉਨ੍ਹਾਂ ਨੇ ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਨੂੰ 58,206 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ।

ਸਭ ਤੋਂ ਵੱਧ ਚਰਚਾ ਦਾ ਵਿਸ਼ਾ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਲੁਧਿਆਣਾ ਵੈਸਟ ਤੋਂ ਉਮੀਦਵਾਰ ਬਣਾਉਣਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮਈ 2026 ਵਿੱਚ 100 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਅਤੇ ਫਰਜ਼ੀ GST ਬਿੱਲਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਅਰੋੜਾ ਫਿਲਹਾਲ ਗੁਰੂਗ੍ਰਾਮ ਦੀ ਭੌਂਡਸੀ ਜੇਲ੍ਹ ਵਿੱਚ ਬੰਦ ਹਨ। ਆਪ ਨੇ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਦੱਸਿਆ ਹੈ।

image (5)

ਵਿੱਤ ਮੰਤਰੀ ਹਰਪਾਲ ਚੀਮਾ ਦਾ ਨਾਮ ਸੂਚੀ 'ਚੋਂ ਗਾਇਬ ਪਹਿਲੀ ਸੂਚੀ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਦਾ ਨਾਮ ਸ਼ਾਮਲ ਨਾ ਹੋਣਾ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦਾ ਨਾਮ ਸੰਗਰੂਰ ਦੇ ਤੂਰਬੰਜਾਰਾ ਦੇ ਗੁਲਜ਼ਾਰ ਸੁਸਾਈਡ ਕੇਸ ਵਿੱਚ ਉਛਲਣ ਕਾਰਨ ਪਾਰਟੀ ਨੇ ਫਿਲਹਾਲ ਉਨ੍ਹਾਂ ਦੀ ਟਿਕਟ 'ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਪਾਰਟੀ ਨੇ 19 ਸੀਟਾਂ 'ਤੇ ਲਗਾਏ ਗਏ ਨਵੇਂ ਹਲਕਾ ਇੰਚਾਰਜਾਂ ਵਿੱਚੋਂ ਕਿਸੇ ਨੂੰ ਵੀ ਪਹਿਲੀ ਸੂਚੀ ਵਿੱਚ ਜਗ੍ਹਾ ਨਹੀਂ ਦਿੱਤੀ ਹੈ।

ਸਪੀਕਰ ਕੁਲਤਾਰ ਸੰਧਵਾਂ ਦਾ ਬਿਆਨ ਕੋਟਕਪੂਰਾ ਤੋਂ ਮੁੜ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, "ਕੰਮ ਕਰਨ ਵਿੱਚ ਸਾਡਾ ਕੋਈ ਮੁਕਾਬਲਾ ਨਹੀਂ ਹੈ। ਸਾਡੇ ਖਿਲਾਫ਼ ਸਿਰਫ਼ ਵਿਰੋਧੀਆਂ ਵੱਲੋਂ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ।" ਪੰਜਾਬ ਦੀ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ ਮਾਰਚ 2027 ਵਿੱਚ ਖਤਮ ਹੋ ਰਿਹਾ ਹੈ ਅਤੇ 117 ਸੀਟਾਂ ਵਿੱਚੋਂ 94 'ਤੇ ਫਿਲਹਾਲ AAP ਦਾ ਕਬਜ਼ਾ ਹੈ।

Related Posts