ਪੰਜਾਬ ‘ਚ ਅੱਜ ਰਾਹੁਲ ਗਾਂਧੀ ਕਰਨਗੇ 3 ਵੱਡੀਆਂ ਚੋਣ ਰੈਲੀਆਂ, ਕਾਂਗਰਸੀ ਵਰਕਰਾਂ ‘ਚ ਭਾਰੀ ਉਤਸ਼ਾਹ

ਪੰਜਾਬ ‘ਚ ਅੱਜ ਰਾਹੁਲ ਗਾਂਧੀ ਕਰਨਗੇ 3 ਵੱਡੀਆਂ ਚੋਣ ਰੈਲੀਆਂ, ਕਾਂਗਰਸੀ ਵਰਕਰਾਂ ‘ਚ ਭਾਰੀ ਉਤਸ਼ਾਹ

Rahul Gandhi In Punjab

Rahul Gandhi In Punjab

ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਦੇ ਸਟਾਰ ਨੇਤਾ ਰਾਹੁਲ ਗਾਂਧੀ ਅੱਜ ਬੁੱਧਵਾਰ ਨੂੰ ਪੰਜਾਬ ਆ ਰਹੇ ਹਨ। ਰਾਹੁਲ ਗਾਂਧੀ ਲੋਕ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਲਈ ਚੋਣ ਰੈਲੀਆਂ ਕਰਨਗੇ। ਰਾਹੁਲ ਗਾਂਧੀ ਅੱਜ ਸਵੇਰੇ 10:30 ਵਜੇ ਦਾਣਾ ਮੰਡੀ ਦਾਖਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ।

ਲੁਧਿਆਣਾ ਵਿੱਚ ਰਾਹੁਲ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨਗੇ। ਰਾਹੁਲ ਗਾਂਧੀ ਦੇ ਆਉਣ ਦੀ ਖ਼ਬਰ ਤੋਂ ਬਾਅਦ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਰੈਲੀ ਦੀਆਂ ਤਿਆਰੀਆਂ ਕੱਲ੍ਹ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਸਨ। ਕਾਂਗਰਸੀ ਆਗੂਆਂ ਵੱਲੋਂ 15 ਹਜ਼ਾਰ ਤੋਂ ਵੱਧ ਕੁਰਸੀਆਂ ਲਾਈਆਂ ਗਈਆਂ ਹਨ।

ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਰੈਲੀ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਰੈਲੀ ਵਾਲੀ ਥਾਂ ਨੇੜੇ ਸੁਰੱਖਿਆ ਲਈ 500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਪ੍ਰਸ਼ਾਸਨ ਵੱਲੋਂ ਰੈਲੀ ਵਾਲੀ ਥਾਂ ’ਤੇ ਸੀਸੀਟੀਵੀ ਵੀ ਲਾਏ ਜਾ ਰਹੇ ਹਨ। ਕੁਝ ਪੁਲਿਸ ਮੁਲਾਜ਼ਮ ਸਾਦੇ ਕੱਪੜਿਆਂ ਵਿੱਚ ਵੀ ਤਾਇਨਾਤ ਰਹਿਣਗੇ।

ਲੁਧਿਆਣਾ ਤੋਂ ਰੈਲੀ ਦੀ ਸਮਾਪਤੀ ਤੋਂ ਬਾਅਦ ਰਾਹੁਲ ਫਰੀਦਕੋਟ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਯਾਮਿਨੀ ਗੋਮਰ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕਰਨਗੇ।

ਇਹ ਵੀ ਪੜ੍ਹੋ : ਭਾਜਪਾ ਆਗੂ ਸੁਨੀਲ ਜਾਖੜ ਕਿਸਾਨਾਂ ਤੇ ਇਲਜਾਮ ਲਾਉਣੇ ਬੰਦ ਕਰੇ-ਸੁੱਖ ਗਿੱਲ ਮੋਗਾ

ਇਸ ਦੌਰਾਨ ਅੱਜ ਰਾਹੁਲ ਗਾਂਧੀ ਸ਼ਹੀਦ ਅਗਨੀਵੀਰ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਹਨ। ਰਾਹੁਲ ਗਾਂਧੀ ਖੰਨਾ ਦੇ ਕਸਬਾ ਮਲੌਦ ਦੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਆਉਣਗੇ। ਉਨ੍ਹਾਂ ਦੇ ਪਹੁੰਚਣ ਦਾ ਸਮਾਂ ਦੁਪਹਿਰ 2 ਵਜੇ ਦੇ ਕਰੀਬ ਹੈ। ਇੱਥੇ ਰਾਹੁਲ ਗਾਂਧੀ ਸ਼ਹੀਦ ਅਜੇ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ।

Rahul Gandhi In Punjab

Latest

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ
ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ