ਜਲਦੀ ਹੀ ਹੋ ਸਕਦੇ ਨੇ ਨਵਜੋਤ ਸਿੱਧੂ ਜੇਲ੍ਹ ਤੋਂ ਰਿਹਾਅ , ਛਿੜ ਚੁੱਕੀ ਹੈ ਚਰਚਾ

ਜਲਦੀ ਹੀ ਹੋ ਸਕਦੇ ਨੇ ਨਵਜੋਤ ਸਿੱਧੂ ਜੇਲ੍ਹ ਤੋਂ ਰਿਹਾਅ , ਛਿੜ ਚੁੱਕੀ ਹੈ ਚਰਚਾ

ਨਵਜੋਤ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਦੀ ਚਰਚਾ ਹੁਣ ਲਗਾਤਾਰ ਹੀ ਛਿੜ ਚੁੱਕੀ ਹੈ ਕਿਉਕਿ ਸਿੱਧੂ ਨੂੰ ਜੇਲ੍ਹ ਗਏ ਹੋਏ ਪੂਰਾ ਇਕ ਸਾਲ ਬੀਤਣ ਵਾਲਾ ਹੈਹਾਲਾਂਕਿ 26 ਜਨਵਰੀ ਵਾਲੇ ਦਿਨ ਵੀ ਰਿਹਾਈ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ ਪਰ ਕਿਸੇ ਕਾਰਨ ਇਹ ਚਰਚਾ ਹੋਣੀ ਬੰਦ ਹੋ ਗਈ ਸੀ ਪਰ ਹੁਣ ਨਵਜੋਤ ਸਿੱਧੂ ਪਹਿਲੀ […]

ਨਵਜੋਤ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਦੀ ਚਰਚਾ ਹੁਣ ਲਗਾਤਾਰ ਹੀ ਛਿੜ ਚੁੱਕੀ ਹੈ ਕਿਉਕਿ ਸਿੱਧੂ ਨੂੰ ਜੇਲ੍ਹ ਗਏ ਹੋਏ ਪੂਰਾ ਇਕ ਸਾਲ ਬੀਤਣ ਵਾਲਾ ਹੈ
ਹਾਲਾਂਕਿ 26 ਜਨਵਰੀ ਵਾਲੇ ਦਿਨ ਵੀ ਰਿਹਾਈ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ ਪਰ ਕਿਸੇ ਕਾਰਨ ਇਹ ਚਰਚਾ ਹੋਣੀ ਬੰਦ ਹੋ ਗਈ ਸੀ ਪਰ ਹੁਣ ਨਵਜੋਤ ਸਿੱਧੂ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਇਹ ਚਰਚਾ ਮੁੜ ਤੋਂ ਛਿੜ ਚੁੱਕੀ ਹੈ Release of Navjot Sidhu
ਦਰਅਸਲ ਨਵਜੋਤ ਸਿੱਧੂ ਨੂੰ 19 ਮਈ, 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਸ ਲਿਹਾਜ਼ ਨਾਲ ਉਨ੍ਹਾਂ ਨੂੰ 18 ਮਈ ਤੱਕ ਜੇਲ੍ਹ ‘ਚ ਰਹਿਣ ਪੈਣਾ ਸੀ।

ਤੁਹਾਨੂੰ ਦੱਸ ਦੇਈਏ ਕਿ ਜੇਲ੍ਹ ਦੇ ਨਿਯਮਾਂ ਮੁਤਾਬਕ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ ਪਰ ਨਵਜੋਤ ਸਿੱਧੂ ਨੇ ਇਸ ਦੌਰਾਨ ਇਕ ਦਿਨ ਦੀ ਵੀ ਛੁੱਟੀ ਨਹੀਂ ਲਈ। ਇਸ ਦੇ ਲਿਹਾਜ਼ ਨਾਲ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਮਾਰਚ ਦੇ ਅਖ਼ੀਰ ਤੱਕ ਪੂਰੀ ਹੋ ਜਾਵੇਗੀ ਅਤੇ ਉਹ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। Release of Navjot Sidhu

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 26 ਜਨਵਰੀ ਨੂੰ ਉਨ੍ਹਾਂ ਨੂੰ ਜੇਲ੍ਹ ‘ਚੋਂ ਰਿਹਾਅ ਕਰਨ ਦੀ ਕਾਫ਼ੀ ਚਰਚਾ ਛਿੜੀ ਸੀ ਪਰ ਇਸ ਦੀ ਸੂਬਾ ਸਰਕਾਰ ਤੋਂ ਮਨਜ਼ੂਰੀ ਨਹੀਂ ਮਿਲੀ ਸੀ, ਜਿਸ ਕਾਰਨ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕੇ। ਪਰ ਹੁਣ ਉਮੀਦਾਂ ਜਤਾਈਆਂ ਜਾ ਰਹੀਆਂ ਕੇ 1 ਅਪ੍ਰੈਲ ਨੂੰ ਨਵਜੋਤ ਸਿੰਘ ਸਿੱਧੂ ਜੇਲ ਤੋਂ ਬਾਹਰ ਆ ਸਕਦੇ ਨੇ
ਖੈਰ ਨਵਜੋਤ ਸਿੱਧੂ ਕਦੋ ਬਾਹਰ ਆ ਰਹੇ ਨੇ ਇਹ ਤਾ ਆਉਣ ਸਮਾਂ ਹੀ ਦੱਸ ਸਕਦਾ ਹੈ Release of Navjot Sidhu

Related Posts

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ