ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 4 ਅਪਰੈਲ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 28 ਮਾਰਚ ਤੋਂ 4 ਅਪਰੈਲ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ। ਬੁਲਾਰੇ […]

ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 28 ਮਾਰਚ ਤੋਂ 4 ਅਪਰੈਲ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।

ਬੁਲਾਰੇ ਨੇ ਨਹਿਰੀ  ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹੈ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ. ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।

Also Read : ਰਾਹੁਲ ਗਾਂਧੀ ਦੇ ਮਾਮਲੇ ‘ਤੇ ਜਰਮਨੀ ਦੀ ਪ੍ਰਤੀਕਿਰਿਆ

ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ ‘ਬੀ’ ਵਿੱਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ, ਸਭਰਾਉ ਬ੍ਰਾਂਚ ਅਤੇ ਇਹਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Tags: news punjab

Related Posts

Latest

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ 'ਆਪ' ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ
ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ
ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ
ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼
ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ