ਸੰਗਰੂਰ ਪੁਲਿਸ ਨੇ ਇੱਕ ਕਿਲੋ 50 ਗ੍ਰਾਮ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
Two people arrested with 50 grams of heroin
50 ਗ੍ਰਾਮ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਾ ਵਿਰੁੱਧ ਤਹਿਤ ਪੁਲਿਸ ਵੱਲੋਂ ਲਗਾਤਾਰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀਆਂ ਜਾ ਰਹੀਆਂ ਹਨ। ਉਸੇ ਲੜੀ ਦੇ ਤਹਿਤ ਸੰਗਰੂਰ ਪੁਲਿਸ ਨੇ ਵੀ ਵੱਡੀ ਸਫਲਤਾ ਹਾਸਲ ਕੀਤੀ ਹੈ।
ਸੰਗਰੂਰ ਦੀ ਲਹਿਰਾਗਾਗਾ ਪੁਲਿਸ ਨੇ ਇਕ ਕਿਲੋ 50 ਗ੍ਰਾਮ ਹੈਰੋਇਨ ਸਮੇਤ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸੰਗਰੂਰ ਦੇ ਐਸਐਸਪੀ ਸਰਤਾਜ ਸਿੰਘ ਚਹਿਲ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਪਹਿਲਾਂ 50 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ।
ਮੁੱਢਲੀ ਪੁੱਛਗਿੱਛ ਵਿੱਚ ਪੁੱਛਿਆ ਗਿਆ ਕਿ ਵਿਅਕਤੀ ਕਿੱਥੋਂ ਇਹ ਹੈਰੋਇਨ ਲੈ ਕੇ ਆਇਆ ਸੀ। ਜਦੋਂ ਉਸ ਵਿਅਕਤੀ ਦੀ ਛਾਣਬੀਣ ਕੀਤੀ ਗਈ ਤਾਂ ਉਸ ਪਾਸੋਂ ਇੱਕ ਕਿਲੋ ਹੈਰੋਇਨ ਹੋਰ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਕੇਸ ਵਿੱਚ ਅਸੀਂ ਇੱਕ ਕਿਲੋ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਨ੍ਹਾਂ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਕਿ ਇਹ ਕਦੋਂ ਇਹ ਕੰਮ ਕਰਦੇ ਆ ਰਹੇ ਹਨ।
