ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ

School sports and exams

ਚੰਡੀਗੜ੍ਹ, 28 ਅਗਸਤ
School sports and exams ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੇ ਨਿਸ਼ਾਨੇ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਉਲੀਕੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਲਈ ਸੂਬਾ ਸਰਕਾਰ ਵੱਲੋਂ ਸਭ ਤਿਆਰੀ ਮੁਕੰਮਲ ਕਰ ਲਈ ਗਈ ਹੈ ਅਤੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਹਿੱਸਾ ਬਣਾਉਣ ਲਈ ਢੁੱਕਵਾਂ ਤੇ ਸਾਜਗਰ ਮਾਹੌਲ ਸਿਰਜਿਆ ਗਿਆ ਹੈ।

‘ਖੇਡਾਂ ਵਤਨ ਪੰਜਾਬ ਦੀਆਂ-2023’ ਦੇ ਬਲਾਕ, ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ ਗਈ।ਦੋਵਾਂ ਕੈਬਨਿਟ ਮੰਤਰੀਆਂ ਦੇ ਨਿਰਦੇਸ਼ਾਂ ਉਤੇ ਸਕੂਲੀ ਖੇਡਾਂ ਤੇ ਸਕੂਲੀ ਪ੍ਰੀਖਿਆਵਾਂ ਅਨੁਸਾਰ ਖੇਡ ਮੁਕਾਬਲਿਆਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਖੇਡਾਂ ਤੇ ਪ੍ਰੀਖਿਆਵਾਂ ਲਈ ਬਰੋ-ਬਰਾਬਰ ਸਮਾਂ ਮਿਲ ਸਕੇ।

 ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ 35 ਖੇਡਾਂ ਲਈ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਛੋਟੇ ਉਮਰ ਵਰਗਾਂ ਵਿੱਚ ਸਕੂਲੀ ਵਿਦਿਆਰਥੀ ਹੋਣ ਕਰਕੇ ਅੱਜ ਫੈਸਲਾ ਕੀਤਾ ਗਿਆ ਕਿ ਖੇਡ ਤੇ ਸਿੱਖਿਆ ਵਿਭਾਗ ਵੱਲੋਂ ਮਿਲ ਕੇ ਸਾਂਝਾ ਖੇਡ ਕੈਲੰਡਰ ਬਣਾਉਣ। ਉਨ੍ਹਾਂ ਕਿਹਾ ਕਿ ਸਕੂਲੀ ਪ੍ਰੀਖਿਆਵਾਂ ਦੇ ਹਿਸਾਬ ਨਾਲ ਪ੍ਰੋਗਰਾਮ ਉਲੀਕਿਆ ਗਿਆ ਹੈ ਹੁਣ ਬਲਾਕ ਪੱਧਰੀ ਟੂਰਨਾਮੈਂਟ 31 ਅਗਸਤ ਤੋਂ 9 ਸਤੰਬਰ, ਜ਼ਿਲਾ ਪੱਧਰੀ ਟੂਰਨਾਮੈਂਟ 26 ਸਤੰਬਰ ਤੋਂ 5 ਅਕਤੂਬਰ ਅਤੇ ਸੂਬਾ ਪੱਧਰੀ ਟੂਰਨਾਮੈਂਟ 10 ਤੋਂ 25 ਅਕਤੂਬਰ ਤੱਕ ਹੋਣਗੇ। ਛੋਟੇ ਉਮਰ ਵਰਗਾਂ ਦੇ ਬਲਾਕ ਮੁਕਾਬਲੇ ਅਗਲੀਆਂ ਤਰੀਕਾਂ ਵਿੱਚ ਹੋਣਗੇ ਅਤੇ ਜ਼ਿਲਾ ਮੁਕਾਬਲੇ ਅਖਰੀਲੀਆਂ ਤਰੀਕਾਂ ਵਿੱਚ ਹੋਣਗੇ ਤਾਂ ਜੋ ਖਿਡਾਰੀਆਂ ਦੀ ਪੜ੍ਹਾਈ ਦਾ ਨੁਕਸਾਨ ਵੀ ਨਾ ਹੋਵੇ ਅਤੇ ਪ੍ਰੀਖਿਆ ਦੀ ਤਿਆਰੀ ਕਰ ਸਕਣ।ਕੌਮੀ ਖੇਡ ਦਿਵਸ ਵਾਲੇ ਦਿਨ 29 ਅਗਸਤ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੇਡਾਂ ਦਾ ਉਦਘਾਟਨ ਕਰਨਗੇ।

READ ALSO :ਪੰਜਾਬ ‘ਚ ਈ-ਨੈਮ ਰਾਹੀਂ ਹੋਇਆ 10,000 ਕਰੋੜ ਰੁਪਏ ਦੇ ਖੇਤੀਬਾੜੀ ਜਿਨਸਾਂ ਦਾ ਈ-ਵਪਾਰ: ਚੀਮਾ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਖੇਡਾਂ ਦੇ ਮੁਕਾਬਲਿਆਂ ਦੀਆਂ ਤਰੀਕਾਂ ਅਨੁਸਾਰ ਹੀ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆਵਾਂ ਦੀ ਡੇਟਸ਼ੀਟ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀਆਂ ਖੇਡਾਂ ਵਿੱਚ ਹਿੱਸਾ ਲੈ ਸਕਣ।ਉਨ੍ਹਾਂ ਕਿਹਾ ਕਿ ਬਲਾਕ ਤੇ ਜ਼ਿਲਾ ਪੱਧਰੀ ਮੁਕਾਬਲਿਆਂ ਦੇ ਦਰਮਿਆਨ ਸਮੇਂ ਦੌਰਾਨ ਪ੍ਰੀਖਿਆਵਾਂ ਲਈਆਂ ਜਾਣਗੀਆਂ।School sports and exams

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ, ਸਕੱਤਰ ਸਕੂਲ ਸਿੱਖਿਆ ਕੇ.ਕੇ.ਯਾਦਵ, ਵਿਸ਼ੇਸ਼ ਸਕੱਤਰ ਖੇਡਾਂ ਆਨੰਦ ਕੁਮਾਰ, ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ (ਫਿਜੀਕਲ ਐਜੂਕੇਸ਼ਨ) ਸੁਨੀਲ ਕੁਮਾਰ ਤੇ ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।School sports and exams

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ