ਖ਼ੌਫ਼ਨਾਕ! ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੀ ਰਿਹਾਇਸ਼ 'ਤੇ ਚੱਲੀਆਂ ਗੋਲੀਆਂ, ਪੁਲਿਸ ਜਾਂਚ 'ਚ ਜੁੱਟੀ

ਖ਼ੌਫ਼ਨਾਕ! ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੀ ਰਿਹਾਇਸ਼ 'ਤੇ ਚੱਲੀਆਂ ਗੋਲੀਆਂ, ਪੁਲਿਸ ਜਾਂਚ 'ਚ ਜੁੱਟੀ

ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ਫਾਇਰਿੰਗ, ਪਰਿਵਾਰ ਵਿੱਚ ਸਹਿਮ ਦਾ ਮਾਹੌਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ਉੱਪਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 12 ਅਗਸਤ ਦੀ ਰਾਤ ਨੂੰ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਘਰ ਦੇ ਬਾਹਰ ਖੜ੍ਹੀ ਕਾਰ ਵਿੱਚ ਗੋਲੀ ਲੱਗਣ ਦਾ ਨਿਸ਼ਾਨ ਅਤੇ ਇੱਕ ਰੌਂਦ ਬਰਾਮਦ ਹੋਇਆ।

images
ਪਰਿਵਾਰਕ ਮੈਂਬਰਾਂ ਮੁਤਾਬਕ ਇਸ ਘਟਨਾ ਤੋਂ ਬਾਅਦ ਘਰ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਹਾਲਾਂਕਿ ਸੀਸੀਟੀਵੀ ਫੁਟੇਜ ਵਿੱਚ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਸਪੱਸ਼ਟ ਪਛਾਣ ਨਹੀਂ ਹੋ ਸਕੀ, ਪਰ ਗੋਲੀ ਚੱਲਣ ਦੀ ਆਵਾਜ਼ ਰਿਕਾਰਡ ਹੋਣ ਦੀ ਗੱਲ ਸਾਹਮਣੇ ਆਈ ਹੈ।
ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਫਾਇਰਿੰਗ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ।image (11)
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਵੀ ਚਿੰਤਾ ਅਤੇ ਡਰ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।