ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ 'ਤੇ ਅਮਨ ਅਰੋੜਾ ਦਾ ਵੱਡਾ ਬਿਆਨ,
We will not spare the conspirator.
ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ 'ਤੇ ਅਮਨ ਅਰੋੜਾ ਦਾ ਵੱਡਾ ਬਿਆਨ

ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਸਕੀਮ ਬਾਰੇ ਬੋਲਦੇ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਜੋ ਲੈਂਡ ਪੂਲਿੰਗ ਸਕੀਮ ਲਿਆ ਰਹੀ ਹੈ ਇਹ ਕਿਸਾਨ ਪੱਖੀ ਹੈ। ਇਸ ਨਾਲ ਗੈਰ-ਕਾਨੂੰਨੀ ਤਰੀਕੇ ਨਾਲ ਉਸਾਰੀਆਂ ਕਰਨ ਵਾਲਿਆਂ ਲਈ ਮੁਸ਼ਕਿਲਾਂ ਖੜ੍ਹੀਆਂ ਕਰੇਗੀ।
ਪੰਜਾਬ 'ਆਪ' ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪਹਿਲਾਂ ਵੀ ਕਿਸਾਨਾਂ ਦੇ ਹੱਕ ਵਿਚ ਕੰਮ ਰਹੀ ਹੈ ਅਤੇ ਹੁਣ ਵੀ ਕਰ ਰਹੀ ਹੈ। ਵਿਰੋਧੀ ਧਿਰਾਂ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ।
ਲੈਂਡ ਪੂਲਿੰਗ ਦਾ ਮਾਸਟਰ-ਪਲਾਨ ਸਭ ਤੋਂ ਪਹਿਲਾਂ 2008 'ਚ ਆਇਆ ਸੀ। ਉਸ ਸਮੇਂ ਸੂਬੇ ‘ਚ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਦੀ ਸੀ। ਇਸ ਸਮੇਂ ਲੋਕਾਂ ਨੂੰ ਗੁੰਮਰਾਹ ਕਰਨ ‘ਚ ਸਭ ਤੋਂ ਅੱਗੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 20 ਹਜ਼ਾਰ ਏਕੜ 'ਚ ਗੈਰ-ਕਾਨੂੰਨੀ ਕਾਲੋਨੀ ਵਿਕਸਤ ਕੀਤੀ ਗਈ ਹੈ, ਜੇਕਰ ਯੋਜਨਾਬੱਧ ਕਾਲੋਨੀ ਬਣਾਈ ਜਾ ਰਹੀ ਹੈ ਤਾਂ ਅਸੀਂ ਇਸ ਦਾ ਵਿਰੋਧ ਕਰ ਰਹੇ ਹਾਂ। ਭਾਜਪਾ 'ਤੇ ਤੰਜ ਕੱਸਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਸੁਨੀਲ ਜਾਖੜ ਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤੇ ਦੀ ਗੱਲ ਕਰਦੇ ਹਨ, ਦੂਜੇ ਪਾਸੇ ਅਸ਼ਵਨੀ ਜੀ ਇਕੱਲੇ ਮੈਦਾਨ ਵਿਚ ਕੁੱਦਣ ਦੀ ਗੱਲ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪ੍ਰਧਾਨ ਤੇ ਦੂਜੇ ਕਾਰਜਕਾਰੀ ਪ੍ਰਧਾਨ ਦੀ ਹੀ ਆਪਸ 'ਚ ਸੁਰ ਨਹੀਂ ਮਿਲ ਰਹੀ ਤਾਂ ਨਤੀਜਾ ਕੀ ਹੋਵੇਗਾ।