ਸੁਖਬੀਰ ਬਾਦਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਿਰਾਸਤ ਵਿਚ ਲੈ ਲਿਆ ਹੈ। ਕਈ ਹੋਰ ਸੀਨੀਅਰ ਅਕਾਲੀ ਆਗੂ ਉਨ੍ਹਾਂ ਦੇ ਨਾਲ ਹਨ। ਸੁਖਬੀਰ ਬਾਦਲ ਨੂੰ ਪੰਜਾਬ ਪੁਲਿਸ ਦੀ ਬੱਸ ਵਿੱਚ ਬਿਠਾਇਆ ਗਿਆ। ਬੰਟੀ ਰੋਮਾਣਾ ਅਤੇ ਸਿਕੰਦਰ ਸਿੰਘ ਮਲੂਕਾ ਸਣੇ ਕਈ ਅਕਾਲੀ ਆਗੂ ਵੀ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਨੂੰ ਗੁਰਦੁਆਰਾ ਅੰਬ ਸਾਹਿਬ ਤੋਂ ਹਿਰਾਸਤ ਵਿਚ ਲਿਆ ਗਿਆ ਹੈ।
ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਿਰਾਸਤ ਵਿਚ ਲੈ ਲਿਆ ਹੈ।ਸੁਖਬੀਰ ਬਾਦਲ ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਅਕਾਲੀ ਲੀਡਰਸ਼ਿਪ ਦੁਆਰਾ ਕਰਵਾਏ ਇੱਕ ਧਰਨੇ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਕਿ ਪੁਲਿਸ ਨੇ ਸੁਖਬੀਰ ਬਾਦਲ ਨੂੰ ਰਸਤੇ ਵਿੱਚ ਹੀ ਡਿਟੇਨ ਕਰ ਲਿਆ। ਇੱਥੇ ਦੱਸਿਆ ਜਾਂਦਾ ਹੈ ਕਿ ਅੱਜ ਅਕਾਲੀ ਨੇਤਾ ਬਿਕਰਮ ਮਜੀਠੀਆ ਦਾ ਰਿਮਾਂਡ ਖਤਮ ਹੋਣ ਉਪਰੰਤ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਜਿਸ ਕਰਕੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਮੁਹਾਲੀ ਵਿਖੇ ਇਕੱਠੇ ਹੋਏ ਹਨ।
ਮੁਹਾਲੀ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਪਹੁੰਚਣ ਤੋਂ ਰੋਕਣ ਲਈ ਪੁਲਿਸ ਨੇ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਰਾਊਂਡ ਅਪ ਕੀਤਾ ਹੈ ਜਾਂ ਫਿਰ ਰਸਤੇ ਵਿੱਚ ਰੋਕ ਲਿਆ ਹੈ।