ਸੰਦੀਪ ਨੰਗਲ ਅੰਬੀਆਂ ਕਤਲ ਕੇਸ ‘ਚ ਪੁਲਸ ਦੀ ਵੱਡੀ ਕਾਰਵਾਈ, ਸੁਰਜਨ ਚੱਠਾ ਗ੍ਰਿਫ਼ਤਾਰ

ਸੰਦੀਪ ਨੰਗਲ ਅੰਬੀਆਂ ਕਤਲ ਕੇਸ ‘ਚ ਪੁਲਸ ਦੀ ਵੱਡੀ ਕਾਰਵਾਈ, ਸੁਰਜਨ ਚੱਠਾ ਗ੍ਰਿਫ਼ਤਾਰ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕੇਸ ਵਿਚ ਜਲੰਧਰ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦਰਅਸਲ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ ‘ਤੇ ਕਾਰਵਾਈ ਕਰਦਿਆਂ ਪੁਲਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ […]

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕੇਸ ਵਿਚ ਜਲੰਧਰ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦਰਅਸਲ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ ‘ਤੇ ਕਾਰਵਾਈ ਕਰਦਿਆਂ ਪੁਲਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਅਪੀਲ ਕੀਤੀ ਸੀ ਕਿ ਚੱਠਾ ਜਲੰਧਰ ਦੇ ਕਰਤਾਰ ਪੈਲੇਸ ਵਿਚ ਹੈ ਅਤੇ ਪੁਲਸ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰੇ।  Surjan Chatha arrested

ਉਸ ਸਮੇਂ ਪੁਲਸ ਚੱਠਾ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਸੀ ਪਰ ਪੁਲਸ ਨੇ ਬੀਤੀ ਰਾਤ ਕਬੱਡੀ ਪ੍ਰਮੋਟਰ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਅਜੇ ਤੱਕ ਕਿਸੇ ਵੀ ਪੁਲਸ ਅਧਿਕਾਰੀ ਨੇ ਚੱਠਾ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੀਤੀ ਗਈ ਪੁਲਸ ਕਾਰਵਾਈ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ‘ਚ ਪੁਲਸ ਉਸ ਨੂੰ ਗ੍ਰਿਫ਼ਤਾਰ ਕਰਕੇ ਲੈ ਜਾ ਰਹੀ ਦਿੱਸ ਰਹੀ ਹੈ। Surjan Chatha arrested

also read:- ਕਿਰਨਦੀਪ ਕੌਰ ਨੇ ਡਿਬਰੂਗੜ੍ਹ ਜੇਲ੍ਹ ਵਿਚ ਕੀਤੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ

ਇਥੇ ਦੱਸਣਯੋਗ ਹੈ ਕਿ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੋਸ਼ਲ ਮੀਡੀਆ ‘ਤੇ ਲਾਈਵ ਹੋਈ ਸੀ। ਉਨ੍ਹਾਂ ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਸੀ। ਰੁਪਿੰਦਰ ਨੇ ਕਿਹਾ ਸੀ ਕਿ ਉਸ ਨੇ ਐੱਸ. ਐੱਸ. ਪੀ. ਨੂੰ ਦੱਸਿਆ ਸੀ ਕਿ ਸੰਦੀਪ ਨੰਗਲ ਦੇ ਕਤਲ ਦਾ ਮੁਲਜ਼ਮ ਜਲੰਧਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਨੰਗਲ ਅੰਬੀਆ ਕੇਸ ਵਿਚ ਚੱਠਾ ਦੋਸ਼ੀ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਸਕਦੇ ਹਾਂ। ਰੁਪਿੰਦਰ ਨੇ ਲਾਈਵ ਹੋ ਕੇ ਕਿਹਾ ਸੀ ਕਿ ਉਸ ਨੇ ਐੱਸ. ਐੱਸ. ਪੀ. ਨੂੰ ਵੁਆਇਸ ਮੈਸੇਜ ਵੀ ਭੇਜਿਆ ਸੀ ਅਤੇ ਫ਼ੋਨ ਵੀ ਕੀਤਾ ਸੀ। ਰੁਪਿੰਦਰ ਅਨੁਸਾਰ ਪਹਿਲਾਂ ਜਦੋਂ ਵੀ ਉਸ ਨੇ ਆਪਣੇ ਪਰਿਵਾਰ ਨੂੰ ਮਾਮਲੇ ਬਾਰੇ ਪੁੱਛਿਆ ਤਾਂ ਉਹ ਕਹਿੰਦੇ ਸਨ ਕਿ ਪੁਲਸ ਸੁਰਜਨਜੀਤ ਸਿੰਘ ਚੱਠਾ ਦੀ ਭਾਲ ਕਰ ਰਹੀ ਹੈ।Surjan Chatha arrested

Related Posts

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ