ਤਰਨਤਾਰਨ ਜ਼ਿਮਨੀ ਚੋਣ ਦਾ ਐਲਾਨ, ਇਸ ਦਿਨ ਹੋਏਗੀ ਵੋਟਿੰਗ
ਭਾਰਤੀ ਚੋਣ ਕਮਿਸ਼ਨ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਧਾਨ ਸਭਾ ਹਲਕੇ ਲਈ ਵੋਟਿੰਗ 11 ਨਵੰਬਰ ਨੂੰ ਹੋਵੇਗੀ ਤੇ ਨਤੀਜੇ ਦਾ ਐਲਾਨ 14 ਨਵੰਬਰ ਨੂੰ ਕਰ ਦਿੱਤਾ ਜਾਵੇਗਾ। ਇਸ ਸਬੰਧੀ ਨੋਟੀਫ਼ਿਕੇਸ਼ਨ 13 ਅਕਤੂਬਰ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦੀ ਆਖ਼ਰੀ ਤਾਰੀਖ਼ 21 ਅਕਤੂਬਰ ਹੋਵੇਗੀ। 22 ਅਕਤੂਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਤੇ 24 ਅਕਤੂਬਰ ਤਕ ਉਮੀਦਵਾਰ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ।
ਦੱਸ ਦਈਏ ਕਿ ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਦੇ ਦੇਹਾਂਤ ਮਗਰੋਂ ਖ਼ਾਲੀ ਹੋ ਗਈ ਸੀ। ਆਮ ਆਦਮੀ ਪਾਰਟੀ ਵੱਲੋਂ ਹਰਮੀਤ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਵਿੰਦਰ ਕੌਰ ਰੰਧਾਵਾ ਅਤੇ ਕਾਂਗਰਸ ਵੱਲੋਂ ਕਰਨਬੀਰ ਸਿੰਘ ਬੁਰਜ ਨੂੰ ਪਹਿਲਾਂ ਹੀ ਆਪਣਾ ਉਮੀਦਵਾਰ ਐਲਾਨਿਆ ਜਾ ਚੁੱਕਿਆ ਹੈ। ਭਾਜਪਾ ਵੱਲੋਂ ਫ਼ਿਲਹਾਲ ਆਪਣਾ ਉਮੀਦਵਾਰ ਨਹੀਂ ਐਲਾਨਿਆ ਗਿਆ। ਉੱਥੇ ਹੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੀ ਇਹ ਚੋਣ ਲੜਣ ਦਾ ਫ਼ੈਸਲਾ ਲਿਆ ਗਿਆ ਹੈ, ਹਾਲਾਂਕਿ ਉਨ੍ਹਾਂ ਵੱਲੋਂ ਵੀ ਅਜੇ ਉਮੀਦਵਾਰ ਦਾ ਐਲਾਨ ਬਾਕੀ ਹੈ।
Read Also : ਸੁਪਰੀਮ ਕੋਰਟ ਦੇ ਜਸਟਿਸ ਬੀ.ਆਰ ਗਵਈ 'ਤੇ ਇੱਕ ਵਕੀਲ ਨੇ ਜੁੱਤੀ ਸੁੱਟੀ