ਸਕੂਲ ਸਿੱਖਿਆ ਮੰਤਰੀ ਵੱਲੋਂ ਪੀਐਸਟੀਈਟੀ ਮਾਮਲੇ ਵਿੱਚ ਜਾਂਚ ਦੇ ਹੁਕਮ

ਸਕੂਲ ਸਿੱਖਿਆ ਮੰਤਰੀ ਵੱਲੋਂ ਪੀਐਸਟੀਈਟੀ ਮਾਮਲੇ ਵਿੱਚ ਜਾਂਚ ਦੇ ਹੁਕਮ

ਜੇਕਰ ਪੇਪਰ ਆਯੋਜਨ ਕਰਨ ਵਾਲੀ ਸੰਸਥਾ ਵੱਲੋਂ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ ਵਿਦਿਆਰਥੀਆਂ ਨੂੰ ਇਸ ਦਾ ਮੁਆਵਜਾ ਵੀ ਦੇਣਗੇ। ਚੰਡੀਗੜ੍ਹ, 13 ਮਾਰਚ: Tet paper mess matters ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ (ਪੀਐਸਟੀਈਟੀ) ਵਿੱਚ ਹੋਈ ਲਾਹਪਰਵਾਹੀ ਦੇ ਮਾਮਲੇ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ। […]

ਜੇਕਰ ਪੇਪਰ ਆਯੋਜਨ ਕਰਨ ਵਾਲੀ ਸੰਸਥਾ ਵੱਲੋਂ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ ਵਿਦਿਆਰਥੀਆਂ ਨੂੰ ਇਸ ਦਾ ਮੁਆਵਜਾ ਵੀ ਦੇਣਗੇ।

ਚੰਡੀਗੜ੍ਹ, 13 ਮਾਰਚ:

Tet paper mess matters ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ (ਪੀਐਸਟੀਈਟੀ) ਵਿੱਚ ਹੋਈ ਲਾਹਪਰਵਾਹੀ ਦੇ ਮਾਮਲੇ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ।

ਉਹਨਾਂ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੱਲ੍ਹ ਹੋਏ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ ਦੇ ਪੇਪਰ ਦੌਰਾਨ ਵੱਡੇ ਪੱਧਰ ‘ਤੇ ਪ੍ਰਸ਼ਨ ਪੱਤਰ ਵਿੱਚ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ।Tet paper mess matters
ਉਹਨਾਂ ਇਸ ਮਾਮਲੇ ਦੀ ਜਾਂਚ ਪ੍ਰਮੁੱਖ ਸਕੱਤਰ ਪੱਧਰ ਦੇ ਅਧਿਕਾਰੀ ਤੋਂ ਕਰਵਾਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਹੋਈ ਅਣਗਹਿਲੀ ਦੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਅਪਰਾਧਕ ਮਾਮਲਾ ਦਰਜ ਕੀਤਾ ਜਾਵੇ।Tet paper mess matters

ਇਸ ਦੇ ਨਾਲ ਹੀ ਸ. ਬੈਂਸ ਨੇ ਪੇਪਰ ਲੈਣ ਵਾਲੀ ਥਰਡ ਪਾਰਟੀ ਏਜੰਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਤੋਂ ਕੋਈ ਫੀਸ ਲਏ ਬਗੈਰ ਇਹ ਪੇਪਰ ਜਲਦ ਲਵੇ। ਉਹਨਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਥਰਡ ਪਾਰਟੀ ਨਾਲ ਪੇਪਰ ਲੈਣ ਸਬੰਧੀ ਕੀਤੇ ਜਾਣ ਵਾਲੇ ਇਕਰਾਰਨਾਮੇ ਵਿੱਚ ਇਹ ਮੱਦ ਵੀ ਸ਼ਾਮਲ ਕਰਨ ਕਿ ਜੇਕਰ ਪੇਪਰ ਆਯੋਜਨ ਕਰਨ ਵਾਲੀ ਸੰਸਥਾ ਵੱਲੋਂ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ ਵਿਦਿਆਰਥੀਆਂ ਨੂੰ ਇਸ ਦਾ ਮੁਆਵਜਾ ਵੀ ਦੇਣਗੇ।

Also read:ਪਿੰਡ ਗਿੱਲ ਚ 17 ,18,19 ਮਾਰਚ ਨੂੰ ਹੋਣ ਵਾਲੇ ਖੇਡ ਮੇਲੇ ਦੀਆਂ ਤਿਆਰੀਆਂ ਜ਼ੋਰਾਂ ਤੇ

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ