ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਰੰਗੇ ਹੱਥੀਂ ਕੀਤਾ ਕਾਬੂ
 

ਚੰਡੀਗੜ੍ਹ, 14 ਫਰਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਦਫ਼ਤਰ ਉਪ ਮੰਡਲ ਮੈਜਿਸਟਰੇਟ, ਅਬੋਹਰ ਵਿਖੇ ਤਾਇਨਾਤ ਬਿੱਲ ਕਲਰਕ ਰੋਹਿਤ ਸਚਦੇਵਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਫਾਜ਼ਿਲਕਾ ਦੇ […]

ਚੰਡੀਗੜ੍ਹ, 14 ਫਰਵਰੀ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਦਫ਼ਤਰ ਉਪ ਮੰਡਲ ਮੈਜਿਸਟਰੇਟ, ਅਬੋਹਰ ਵਿਖੇ ਤਾਇਨਾਤ ਬਿੱਲ ਕਲਰਕ ਰੋਹਿਤ ਸਚਦੇਵਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਫਾਜ਼ਿਲਕਾ ਦੇ ਰਹਿਣ ਵਾਲੇ ਗੌਰਵ ਨਾਗਪਾਲ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਲਰਕ ਉਸ ਦੀ ਫਰਮ ਨਾਲ ਸਬੰਧਤ ਬਿੱਲਾਂ ਦੇ ਨਿਪਟਾਰੇ ਲਈ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਸਨੇ ਅੱਗੇ ਦੱਸਿਆ ਕਿ ਦੋਸ਼ੀ ਬਿੱਲ ਕਲਰਕ ਪਹਿਲਾਂ ਹੀ ਇਸ ਸਬੰਧੀ ਦੋ ਕਿਸ਼ਤਾਂ ਵਿੱਚ 10,000 ਰੁਪਏ ਲੈ ਚੁੱਕਾ ਹੈ।
ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਤੀਜੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

———

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ