ਭੂਚਾਲ ਦੇ ਝਟਕਿਆਂ ਨਾਲ ਕੰਬਿਆ ਸ਼ਹਿਰ ! ਡਰ ਨਾਲ ਸਹਿਮੇ ਲੋਕ; ਮੱਚੀ ਹਫੜਾ-ਦਫੜੀ

ਭੂਚਾਲ ਦੇ ਝਟਕਿਆਂ ਨਾਲ ਕੰਬਿਆ ਸ਼ਹਿਰ ! ਡਰ ਨਾਲ ਸਹਿਮੇ ਲੋਕ; ਮੱਚੀ ਹਫੜਾ-ਦਫੜੀ

ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। 13 ਨਵੰਬਰ ਨੂੰ ਸ਼ੁੱਕਰਵਾਰ ਸਵੇਰੇ 10 ਵੱਜ ਕੇ 11 ਮਿੰਟ 'ਤੇ ਇੱਥੇ ਭੂਚਾਲ ਆਇਆ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.2 ਮਾਪੀ ਗਈ।
 
ਹਾਲਾਂਕਿ, ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਨੇ ਭੂਚਾਲ ਆਉਣ ਦੀ ਪੁਸ਼ਟੀ ਕੀਤੀ ਹੈ।
ਲਾਹੌਲ-ਸਪੀਤੀ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਭਾਨੂ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ, "ਹੁਣੇ-ਹੁਣੇ ਭੂਚਾਲ ਵਰਗਾ ਮਹਿਸੂਸ ਹੋਇਆ। ਮੈਨੂੰ ਤਾਂ ਲੱਗਿਆ ਜਿਵੇਂ ਕੁਝ ਹਿੱਲਿਆ ਹੋਵੇ।
 
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 11 ਨਵੰਬਰ ਨੂੰ ਸ਼ਿਮਲਾ ਵਿੱਚ ਭੂਚਾਲ ਆਇਆ ਸੀ ਅਤੇ ਇਸ ਤਰ੍ਹਾਂ ਮਹਿਜ਼ 72 ਘੰਟਿਆਂ ਵਿੱਚ ਤੀਜੀ ਵਾਰ ਧਰਤੀ ਕੰਬੀ ਹੈ। ਸ਼ਿਮਲਾ ਜ਼ਿਲ੍ਹੇ ਵਿੱਚ 11 ਨਵੰਬਰ ਦੀ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.9 ਮਾਪੀ ਗਈ ਸੀ। ਇਸ ਦੇ ਝਟਕੇ ਜੁੱਬਲ ਅਤੇ ਰੋਹੜੂ ਇਲਾਕਿਆਂ ਵਿੱਚ ਵੀ ਮਹਿਸੂਸ ਕੀਤੇ ਗਏ ਸਨ।