ਨਵੇਂ ਸਾਲ ਦੀ ਪਹਿਲੀ Punjab ਕੈਬਿਨੇਟ ਮੀਟਿੰਗ 6 ਫ਼ਰਵਰੀ ਨੂੰ ਨਹੀਂ , ਹੁਣ ਇਸ ਦਿਨ ਹੋਵੇਗੀ , ਨੋਟੀਫਿਕੇਸ਼ਨ ਹੋਇਆ ਜਾਰੀ
ਨਵੇਂ ਸਾਲ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਇਸ ਲਈ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਸਨ। ਪਹਿਲਾਂ ਇਹ ਮੀਟਿੰਗ 6 ਫਰਵਰੀ ਨੂੰ ਹੋਣੀ ਸੀ, ਹੁਣ ਮੀਟਿੰਗ ਦਾ ਸ਼ਡਿਊਲ ਬਦਲ ਕੇ 10 ਫਰਵਰੀ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਸ਼ੁਰੂ ਹੋਵੇਗੀ। ਸਾਰੇ ਕੈਬਨਿਟ ਮੰਤਰੀਆਂ ਨੂੰ ਇਸ ਮੀਟਿੰਗ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਤੁਹਾਨੂੰ ਦੱਸ ਦੇਈਏ ਕਿ ਇਹ ਇਸ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੈ। ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਇਹ ਮੀਟਿੰਗ ਦਿੱਲੀ ਚੋਣਾਂ ਲਈ ਵੋਟਿੰਗ ਖਤਮ ਹੋਣ ਤੋਂ ਅਗਲੇ ਦਿਨ ਹੀ ਰੱਖੀ ਗਈ ਹੈ। ਮੀਟਿੰਗ ਤੋਂ ਬਾਅਦ, ਸਰਕਾਰ ਕਈ ਮਹੱਤਵਪੂਰਨ ਮੁੱਦਿਆਂ 'ਤੇ ਫੈਸਲੇ ਲੈ ਸਕਦੀ ਹੈ।
ਇਸ ਗੱਲ 'ਤੇ ਚਰਚਾ ਕੀਤੀ ਜਾ ਰਹੀ ਹੈ ਕਿ ਮੀਟਿੰਗ ਵਿੱਚ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾ ਕਰਨ ਸਮੇਤ ਕਈ ਮਹੱਤਵਪੂਰਨ ਮੁੱਦਿਆਂ 'ਤੇ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਵਿੱਚ ਕੁਝ ਨਵੀਆਂ ਨੀਤੀਆਂ ਲਾਗੂ ਕਰਨ ਬਾਰੇ ਵੀ ਚਰਚਾ ਹੋਵੇਗੀ। 6 ਫਰਵਰੀ ਨੂੰ ਮੀਟਿੰਗ ਤੋਂ ਬਾਅਦ, ਪੰਜਾਬ ਸਰਕਾਰ ਦੇ ਮੰਤਰੀ ਮੀਡੀਆ ਨਾਲ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਨਗੇ।
Read Also : ਕਿਸਾਨ ਅੰਦੋਲਨ ਮਾਮਲੇ 'ਚ ਸੁਪਰੀਮ ਕੋਰਟ ਵਿੱਚ ਅੱਜ ਹੋਵੇਗੀ ਸੁਣਵਾਈ , ਡੱਲੇਵਾਲ ਦੀ ਸਿਹਤ 'ਚ ਹੋ ਰਿਹਾ ਸੁਧਾਰ
Related Posts
Advertisement
