ਪਾਸਟਰ ਬਜਿੰਦਰ ਤੋਂ ਤੰਗ ਹੋਈਆਂ ਬੀਬੀਆਂ ਨੇ ਕੀਤੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਮਦਦ ਦੀ ਅਪੀਲ

ਪਾਸਟਰ ਬਜਿੰਦਰ ਤੋਂ ਤੰਗ ਹੋਈਆਂ ਬੀਬੀਆਂ ਨੇ ਕੀਤੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਮਦਦ ਦੀ ਅਪੀਲ

ਅੰਮ੍ਰਿਤਸਰ- ਇਕ ਇਸਾਈ ਆਗੂ ਤੋਂ ਪੀੜਤ ਦੋ ਬੀਬੀਆਂ ਨੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਜਥੇਦਾਰ ਤੋਂ ਨਿਆਂ ਦਿਵਾਉਣ ਲਈ ਮਦਦ ਦੀ ਅਪੀਲ ਕੀਤੀ ਹੈ।

ਇਨ੍ਹਾਂ ਦੋ ਬੀਬੀਆਂ ਨੇ ਪਾਸਟਰ ਬਜਿੰਦਰ ਵੱਲੋਂ ਕਥਿਤ ਤੌਰ ’ਤੇ ਵਧੀਕੀ ਕੀਤੇ ਜਾਣ ਦੇ ਦੋਸ਼ ਲਾਏ ਹਨ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਉਨ੍ਹਾਂ ਨਾਲ ਵਾਪਰੇ ਸਮੁੱਚੇ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ ਹੈ। ਜਥੇਦਾਰ ਵੱਲੋਂ ਦੋਵੇਂ ਬੀਬੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਸਰਕਾਰ ਨੂੰ ਤਾੜਨਾ ਕੀਤੀ ਕਿ ਦੋਸ਼ੀ ਧਾਰਮਿਕ ਆਗੂ ਦੇ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।

Akal-Jathedar-edit

Read Also- ਉੱਤਰਾਖੰਡ ’ਚ ਧਾਮੀ ਸਰਕਾਰ ਨੇ ਲਿਆ ਭ੍ਰਿਸ਼ਟਾਚਾਰ ਉੱਤੇ ਸਖ਼ਤ ਐਕਸ਼ਨ

ਜਥੇਦਾਰ ਕੁਲਦੀਪ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ ਕਿ ਉਨ੍ਹਾਂ ਦੀ ਕਮੇਟੀ ਵੱਲੋਂ ਬੀਬੀਆਂ ਦੀ ਮਦਦ ਨੂੰ ਯਕੀਨੀ ਬਣਾਇਆ ਜਾਵੇਗਾ। ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ ਸ੍ਰੀ ਅਕਾਲ ਤਖ਼ਤ ਹਰ ਕੌਮ ਦੇ ਲਈ ਸਦਾ ਖੁੱਲ੍ਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾ ਹੀ ਮਜ਼ਲੂਮਾਂ ਨਾਲ ਖੜ੍ਹਾ ਹੋਇਆ ਹੈ ਅਤੇ ਮਦਦ ਕੀਤੀ ਹੈ। ਜਥੇਦਾਰ ਕਿਹਾ ਕਿ ਇਨ੍ਹਾਂ ਬੀਬੀਆਂ ਨੇ ਆਪ ਬੀਤੀ ਬਿਆਨ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਵੱਲੋਂ ਪੀੜਤ ਬੀਬੀਆਂ ਨੂੰ ਇਨਸਾਫ਼ ਦਿਵਾਉਣ ਵਾਸਤੇ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਮੂਹ ਧਰਮਾਂ ਦੇ ਆਗੂਆਂ ਨੂੰ ਮਜ਼ਲੂਮਾਂ ਦੇ ਹੱਕ ਵਿੱਚ ਖੜ੍ਹਾ ਹੋਣਾ ਚਾਹੀਦਾ ਹੈ।

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ