ਗੈਰ-ਲੋਕੰਤਤਰੀ ਹੈ ਕੇਂਦਰ ਦਾ ਆਰਡੀਨੈਂਸ, CM ਕੇਜਰੀਵਾਲ ਨੂੰ ਮਿਲਿਆ ਅਖਿਲੇਸ਼ ਦਾ ਸਾਥ

The Ordinance of the Center is undemocraticਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੋਧੀ ਧਿਰ ਨੂੰ ਇਕਜੁੱਟ ਕਰ ਰਹੇ ਹਨ। ਦਰਅਸਲ ਦਿੱਲੀ ਦੇ ਟਰਾਂਸਫਰ-ਪੋਸਟਿੰਗ ਮਾਮਲੇ ਵਿਚ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਕੇਜਰੀਵਾਲ ਨੂੰ ਹੁਣ ਤੱਕ 9 ਪਾਰਟੀਆਂ ਦਾ ਸਮਰਥਨ ਮਿਲ ਚੁੱਕਾ ਹੈ। ਇਸ ਤਹਿਤ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੱਖ ਮੰਤਰੀ ਕੇਜਰੀਵਾਲ […]

The Ordinance of the Center is undemocraticਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੋਧੀ ਧਿਰ ਨੂੰ ਇਕਜੁੱਟ ਕਰ ਰਹੇ ਹਨ। ਦਰਅਸਲ ਦਿੱਲੀ ਦੇ ਟਰਾਂਸਫਰ-ਪੋਸਟਿੰਗ ਮਾਮਲੇ ਵਿਚ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਕੇਜਰੀਵਾਲ ਨੂੰ ਹੁਣ ਤੱਕ 9 ਪਾਰਟੀਆਂ ਦਾ ਸਮਰਥਨ ਮਿਲ ਚੁੱਕਾ ਹੈ। ਇਸ ਤਹਿਤ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੱਖ ਮੰਤਰੀ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਖਨਊ ‘ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ। ਅਖਿਲੇਸ਼ ਨੇ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਕੇਜਰੀਵਾਲ ਦਾ ਸਮਰਥਨ ਕਰਨ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦਾ ਆਰਡੀਨੈਂਸ ਗੈਰ-ਲੋਕਤੰਤਰੀ ਹੈ। ਅਰਵਿੰਦ ਕੇਜਰੀਵਾਲ ਨੂੰ ਸਮਾਜਵਾਦੀ ਪਾਰਟੀ ਦਾ ਪੂਰਾ ਸਮਰਥਨ ਹੈ। ਭਾਜਪਾ ਚੰਗੇ ਕੰਮ ਨੂੰ ਵਿਗਾੜਨ ਦਾ ਕੰਮ ਕਰ ਰਹੀ ਹੈ।The Ordinance of the Center is undemocratic

ਮੀਡੀਆ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਅਖਿਲੇਸ਼ ਵਲੋਂ ਮਿਲੇ ਸਮਰਥਨ ਦਾ ਧੰਨਵਾਦ ਕੀਤਾ। ਕੇਜਰੀਵਾਲ ਨੇ ਕਿਹਾ ਕਿ ਲੋਕਾਂ ਨੇ ਵੋਟ ਦੇ ਕੇ ਸਾਨੂੰ ਚੁਣਿਆ ਹੈ। ਤਿੰਨ ਮਹੀਨੇ ਬਾਅਦ ਹੀ ਸਾਡੀਆਂ ਸ਼ਕਤੀਆਂ ਖੋਹ ਲਈਆਂ ਗਈਆਂ ਸਨ। ਮੋਦੀ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਦਿੱਲੀ ਸਰਕਾਰ ਦੀਆਂ ਸ਼ਕਤੀਆਂ ਖੋਹ ਲਈਆਂ। 8 ਸਾਲ ਦੀ ਲੜਾਈ ਮਗਰੋਂ ਸਾਨੂੰ ਸ਼ਕਤੀਆਂ ਵਾਪਸ ਮਿਲੀਆਂ ਸਨ। ਦਿੱਲੀ ਦੇ ਲੋਕਾਂ ਨੂੰ ਆਪਣਾ ਅਧਿਕਾਰ ਪਾਉਣ ਲਈ 8 ਸਾਲ ਲੱਗ ਗਏ ਸਨ ਪਰ 8 ਦਿਨ ਬਾਅਦ ਹੀ ਮੋਦੀ ਸਰਕਾਰ ਨੇ ਆਰਡੀਨੈਂਸ ਜਾਰੀ ਕਰ ਕੇ ਨੋਟੀਫ਼ਿਕੇਸ਼ਨ ਰੱਦ ਕਰ ਦਿੱਤਾ। ਸੰਸਦ ਦੇ ਅੰਦਰ ਜਦੋਂ ਆਰਡੀਨੈਂਸ ਆਵੇਗਾ ਤਾਂ ਲੋਕ ਸਭਾ ਵਿਚ ਜ਼ਰੂਰ ਪਾਸ ਹੋ ਜਾਵੇਗਾ ਪਰ ਰਾਜ ਸਭਾ ‘ਚ ਭਾਜਪਾ ਕੋਲ ਬਹੁਮਤ ਨਹੀਂ ਹੈ। ਦਿੱਲੀ ਦੇ ਲੋਕਾਂ ਵਲੋਂ ਅਖਿਲੇਸ਼ ਦਾ ਧੰਨਵਾਦ। ਉਨ੍ਹਾਂ ਨੇ ਸਾਡਾ ਸਾਥ ਦੇਣ ਦਾ ਭਰੋਸਾ ਦਿੱਤਾ ਹੈ।The Ordinance of the Center is undemocratic

Advertisement

Latest

ਯੁੱਧ ਨਸ਼ਿਆਂ ਵਿਰੁੱਧ’ ਦੇ 120ਵੇਂ ਦਿਨ ਪੰਜਾਬ ਪੁਲਿਸ ਵੱਲੋਂ 114 ਨਸ਼ਾ ਤਸਕਰ ਗ੍ਰਿਫ਼ਤਾਰ; 4.1 ਕਿਲੋ ਹੈਰੋਇਨ, 9.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵੱਖ-ਵੱਖ ਪਿੰਡਾਂ ਨੂੰ ਆਪਸ ਵਿੱਚ ਜੋੜਣ ਲਈ 2 ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋ ਲੰਬੀ ਹਲਕੇ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ‘ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਰੱਖੇ ਨੀਂਹ ਪੱਥਰ
ਆਮ ਆਦਮੀ ਕਲੀਨਿਕਾਂ ‘ਚ ਨਵੀਆਂ ਸੇਵਾਵਾਂ ਚਾਲੂ ਕਰਨ ਲਈ ਲਗਾਇਆ ਗਿਆ ਸਿਖਲਾਈ ਸੈਮੀਨਾਰ