ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ 22 ਜੁਲਾਈ ਨੂੰ ਹੋਵੇਗੀ
Punjab Cabinet meeting to be held tomorrow, July 22
By Nirpakh News
On
ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ 22 ਜੁਲਾਈ ਨੂੰ ਹੋਵੇਗੀ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਬੁਲਾਈ। ਪੰਜਾਬ ਕੈਬਨਿਟ ਦੀ ਮੀਟਿੰਗ 22 ਜੁਲਾਈ ਸਵੇਰੇ 10:30 ਵਜੇ ਹੋਏਗੀ। ਕੈਬਨਿਟ ਦੀ ਇਹ ਬੈਠਕ ਮੁੱਖ ਮੰਤਰੀ ਨਿਵਾਸ ‘ਤੇ ਹੋਏਗੀ।
ਮੀਟਿੰਗ ਦੀ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।
ਕਾਬਲੇਗੌਰ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੀ ਕੈਬਨਿਟ ਮੀਟਿੰਗ 14 ਜੁਲਾਈ ਨੂੰ ਹੋਈ ਸੀ। ਇਸ ਮੀਟਿੰਗ ਵਿੱਚ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਇਕ ਸਖ਼ਤ ਕਾਨੂੰਨ ਬਣਾਉਣ ਲਈ ਤਿਆਰ ਕੀਤੇ ਗਏ ਬਿੱਲ ਦੇ ਡਰਾਫਟ ਨੂੰ ਮਨਜ਼ੂਰੀ ਦਿੱਤੀ ਗਈ ਸੀ। ਮਨਜ਼ੂਰੀ ਮਿਲਣ ਤੋਂ ਬਾਅਦ ਇਹ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਅਤੇ ਫਿਰ ਇਸਨੂੰ ਲਾਗੂ ਕਰਨ ਤੋਂ ਸਿਲੈਕਟ ਕਮੇਟੀ ਕੋਲ ਭੇਜਿਆ ਗਿਆ ਸੀ।
