ਪੰਜਾਬ ਦੇ ਇਨ੍ਹਾਂ 14 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ
Alert issued by the department
ਪੰਜਾਬ ਵਿਚ ਮੌਸਮ ਸਬੰਧੀ ਤਬਦੀਲੀ ਵੇਖਣ ਨੂੰ ਮਿਲੇਗੀ। ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ 16 ਅਤੇ 17 ਜੁਲਾਈ ਨੂੰ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ।
ਇਨ੍ਹਾਂ ਜ਼ਿਲ੍ਹਿਆਂ ਵਿਚ ਹੈ ਔਰੇਂਜ ਤੇ ਯੈਲੋ ਅਲਰਟ
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸ

ਰ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਹੁਸ਼ਿਆਰਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਫਾਜ਼ਿਲਕਾ, ਮੁਕਤਸਰ ਸਾਹਿਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਲਹਾਲ 18 ਤੋਂ ਲੈ ਕੇ 20 ਤਾਰੀਖ਼ ਤੱਕ ਇਸ ਤਰ੍ਹਾਂ ਦਾ ਮੌਸਮ ਰਹਿ ਸਕਦਾ ਹੈ। ਕਈ ਜ਼ਿਲ੍ਹਿਆਂ ਵਿਚ 18 ਤਾਰੀਖ਼ ਨੂੰ ਵੀ ਬਾਰਿਸ਼ ਹੋਵੇਗੀ।
ਮੌਸਮ ਵਿਭਾਗ ਮੁਤਾਬਕ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਮੋਹਾਲੀ, ਮਾਨਸਾ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੁਤਾਬਕ ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।
ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ 23 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦਕਿ ਇਸ ਮਹੀਨੇ ਆਮ ਨਾਲੋਂ 1 ਫ਼ੀਸਦੀ ਵੱਧ ਬਾਰਿਸ਼ ਦਰਜ ਕੀਤੀ ਗਈ ਹੈ।