ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੇ ਬਦਲੀ ਕਰਵਟ: 11 ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦਾ ਅਲਰਟ

ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੇ ਬਦਲੀ ਕਰਵਟ: 11 ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦਾ ਅਲਰਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (24 ਅਕਤੂਬਰ) ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਅਗਲੇ ਦੋ ਦਿਨ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ, ਜਦਕਿ ਚੰਡੀਗੜ੍ਹ ਵਿੱਚ ਅੰਸ਼ਿਕ ਤੌਰ 'ਤੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਸੂਬੇ ਦੇ 20 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ ਹੁਣ ਆਮ ਦੇ ਨੇੜੇ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

11 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦਾ ਅਲਰਟ
ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਗਰਜ-ਚਮਕ ਦੇ ਨਾਲ ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

image (9)

24 ਅਕਤੂਬਰ ਤੋਂ ਸਰਗਰਮ ਹੋਵੇਗਾ ਵੈਸਟਰਨ ਡਿਸਟਰਬੈਂਸ (ਪੱਛਮੀ ਗੜਬੜੀ)
ਮੌਸਮ ਵਿਭਾਗ ਮੁਤਾਬਕ 24 ਅਕਤੂਬਰ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦਾ ਹੈ। ਹਾਲਾਂਕਿ ਉੱਤਰੀ ਹਰਿਆਣਾ ਅਤੇ ਇਸ ਦੇ ਨਾਲ ਲੱਗਦੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਉੱਪਰ ਬਣਿਆ ਚੱਕਰਵਾਤੀ ਹਵਾਵਾਂ ਦਾ ਖੇਤਰ ਹੁਣ ਕਮਜ਼ੋਰ ਪੈ ਗਿਆ ਹੈ, ਪਰ ਇਸਦੇ ਬਾਵਜੂਦ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਬਣੀ ਹੋਈ ਹੈ।

ਬਿਜਲੀ ਦੀ ਮੰਗ 7000 ਮੈਗਾਵਾਟ ਤੱਕ ਪੁੱਜੀ
ਪੰਜਾਬ ਵਿੱਚ ਬਿਜਲੀ ਦੀ ਮੰਗ 7,087 ਮੈਗਾਵਾਟ ਦਰਜ ਕੀਤੀ ਗਈ। ਸੂਬੇ ਨੇ ਕੇਂਦਰੀ ਪੂਲ ਅਤੇ ਹੋਰ ਸਰੋਤਾਂ ਤੋਂ 3,121 ਮੈਗਾਵਾਟ ਬਿਜਲੀ ਲਈ, ਜਦਕਿ ਤੈਅ ਸ਼ਡਿਊਲ 3,361 ਮੈਗਾਵਾਟ ਸੀ। ਭਾਵ ਤੈਅ ਮਾਤਰਾ ਤੋਂ 240 ਮੈਗਾਵਾਟ ਘੱਟ ਬਿਜਲੀ ਲਈ ਗਈ। ਪੰਜਾਬ ਦਾ ਆਪਣਾ ਬਿਜਲੀ ਉਤਪਾਦਨ 3,974 ਮੈਗਾਵਾਟ ਰਿਹਾ ਅਤੇ ਬਿਜਲੀ ਦੀ ਫ੍ਰੀਕੁਐਂਸੀ 50.12 ਹਰਟਜ਼ ਦਰਜ ਕੀਤੀ ਗਈ।

Related Posts