ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ, 8 ਜ਼ਿਲ੍ਹੇ ਰਹਿਣ ਸਾਵਧਾਨ
ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ, 8 ਜ਼ਿਲ੍ਹੇ ਰਹਿਣ ਸਾਵਧਾਨ
Big weather forecast for Punjab!
ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਤਬਦੀਲੀ ਵੇਖਣ ਨੂੰ ਮਿਲੀ ਹੈ। ਜਲੰਧਰ ਸਮੇਤ ਕਈ ਇਲਾਕਿਆਂ ਵਿਚ ਪਈ ਬਾਰਿਸ਼ ਨਾਲ ਤਾਪਮਾਨ ਵਿਚ ਕਾਫ਼ੀ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲੀ ਹੈ। ਮੌਸਮ ਵਿਭਾਗ ਵੱਲੋਂ ਇਸ ਪੂਰੇ ਹਫ਼ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਸੂਬੇ ਭਰ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਭਾਰੀ ਬਾਰਿਸ਼ ਰਹੇਗੀ। ਪਠਾਨਕੋਟ,ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ,ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪਟਿਆਲਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ ਤੇ ਕਪੂਰਥਲਾ ਵਿਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30-40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉਥੇ ਹੀ 24 ਤਾਰੀਖ਼ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਵਿਚ ਭਾਰੀ ਬਾਰਿਸ਼ ਪਵੇਗੀ। ਫਿਰ 27 ਅਤੇ 28 ਤਾਰੀਖ਼ ਨੂੰ ਵੀ ਪੰਜਾਬ ਵਿਚ ਭਾਰੀ ਬਾਰਿਸ਼ ਪਵੇਗੀ।