ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੂੰ ਦੁਬਈ ਏਅਰਪੋਰਟ ਤੋਂ ਕੀਤਾ ਗਿਆ ਗ੍ਰਿਫਤਾਰ

ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੂੰ ਦੁਬਈ ਏਅਰਪੋਰਟ ਤੋਂ ਕੀਤਾ ਗਿਆ ਗ੍ਰਿਫਤਾਰ

This singer was arrested ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ (Rahat Fateh Ali Khan) ਨੂੰ ਦੁਬਈ ਏਅਰਪੋਰਟ ‘ਤੇ ਗ੍ਰਿਫਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਅਜਿਹਾ ਉਨ੍ਹਾਂ ਦੇ ਸਾਬਕਾ ਮੈਨੇਜਰ ਸਲਮਾਨ ਅਹਿਮਦ ਦੀ ਸ਼ਿਕਾਇਤ ਤੋਂ ਬਾਅਦ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਉਨ੍ਹਾਂ ਨੂੰ ਜਹਾਜ਼ ‘ਚ ਚੜ੍ਹਨ ਤੋਂ ਰੋਕਿਆ ਗਿਆ, […]

This singer was arrested

ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ (Rahat Fateh Ali Khan) ਨੂੰ ਦੁਬਈ ਏਅਰਪੋਰਟ ‘ਤੇ ਗ੍ਰਿਫਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਅਜਿਹਾ ਉਨ੍ਹਾਂ ਦੇ ਸਾਬਕਾ ਮੈਨੇਜਰ ਸਲਮਾਨ ਅਹਿਮਦ ਦੀ ਸ਼ਿਕਾਇਤ ਤੋਂ ਬਾਅਦ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਉਨ੍ਹਾਂ ਨੂੰ ਜਹਾਜ਼ ‘ਚ ਚੜ੍ਹਨ ਤੋਂ ਰੋਕਿਆ ਗਿਆ, ਫਿਰ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।

ਸ਼ੁਰੂਆਤੀ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਰਾਹਤ ਫਤਿਹ ਅਲੀ ਖਾਨ ਨੂੰ ਯੂਏਈ (UAE) ਵਿੱਚ ਠਹਿਰਣ ਦੌਰਾਨ ਬੁਰਜ ਦੁਬਈ ਪੁਲਿਸ ਸਟੇਸ਼ਨ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ। ਗਾਇਕ ਰਾਹਤ ਫਤਿਹ ਅਲੀ ਖਾਨ ਉੱਥੇ ਵੱਖ-ਵੱਖ ਸੰਗੀਤਕ ਪ੍ਰੋਗਰਾਮਾਂ ਵਿੱਚ ਪਰਫਾਰਮ ਕਰਨ ਲਈ ਗਏ ਹੋਏ ਸਨ । ਇਸ ਦੌਰਾਨ ਰਾਹਤ ਆਪਣੇ ਸਾਬਕਾ ਮੈਨੇਜਰ ਨਾਲ ਤਣਾਅ ਕਾਰਨ ਪਰੇਸ਼ਾਨੀ ਵਿੱਚ ਰਹੇ । ਸਲਮਾਨ ਅਹਿਮਦ ਨੇ ਰਾਹਤ ਫਤਿਹ ਅਲੀ ਖਾਨ ਖਿਲਾਫ ਦੁਬਈ ਅਤੇ ਹੋਰ ਸ਼ਹਿਰਾਂ ‘ਚ ਕਾਨੂੰਨੀ ਮਾਮਲੇ ਦਰਜ ਕਰਵਾਏ ਹਨ।This singer was arrested

ਤੁਹਾਨੂੰ ਦੱਸ ਦੇਈਏ ਕਿ ਰਾਹਤ ਫਤਿਹ ਅਲੀ ਖਾਨ ਇੱਕ ਮਸ਼ਹੂਰ ਗਾਇਕ ਹਨ ਜਿਨ੍ਹਾਂ ਦੀ ਦੁਨੀਆ ਭਰ ਵਿੱਚ ਬਹੁਤ ਵੱਡੀ ਫੈਨ ਫਾਲੋਇੰਗ ਹੈ। ਉਨ੍ਹਾਂ ਨੇ ਭਾਰਤ ਵਿੱਚ ਰਹਿੰਦਿਆਂ ਵੀ ਆਪਣਾ ਬਹੁਤ ਨਾਮ ਕਮਾਇਆ। ਬਾਲੀਵੁੱਡ ‘ਚ ਉਨ੍ਹਾਂ ਦੇ ਨਾਂ ‘ਤੇ ਕਈ ਗੀਤ ਹਨ, ਜੋ ਅੱਜ ਵੀ ਲੋਕਾਂ ‘ਚ ਕਾਫੀ ਮਸ਼ਹੂਰ ਹਨ।

also read :- ਹਰਿਆਣਾ ਦੀ ਪਾਣੀਪਤ ਦੀ ਜੇਲ੍ਹ ‘ਚ ਗੈਂਗਸਟਰ ਦੀ ਹੋਈ ਮੌਤ

ਰਾਹਤ ਫਤਿਹ ਅਲੀ ਖਾਨ ਦੇ ਬੁਲਾਰੇ ਨੇ ਅਜੇ ਤੱਕ ਕੇਸਾਂ ਅਤੇ ਕਾਨੂੰਨੀ ਕਾਰਵਾਈਆਂ ਬਾਰੇ ਕੋਈ ਅਪਡੇਟ ਸਾਂਝਾ ਨਹੀਂ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਹਤ ਉਸ ਸਮੇਂ ਸੁਰਖੀਆਂ ‘ਚ ਆਏ ਸਨ ਜਦੋਂ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ‘ਚ ਉਨ੍ਹਾਂ ਨੂੰ ਆਪਣੇ ਨਿੱਜੀ ਕਰਮਚਾਰੀ ‘ਤੇ ਹਿੰਸਕ ਹਮਲਾ ਕਰਦੇ ਦਿਖਾਇਆ ਗਿਆ ਸੀ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਗਾਇਕ ਨੂੰ ਕਾਫੀ ਟ੍ਰੋਲਸ ਦਾ ਸਾਹਮਣਾ ਕਰਨਾ ਪਿਆ। ਬਾਅਦ ‘ਚ ਰਾਹਤ ਦਾ ਇੱਕ ਹੋਰ ਵੀਡੀਓ ਵਾਇਰਲ ਹੋਇਆ, ਜਿਸ ‘ਚ ਉਹ ਮੁਆਫੀ ਮੰਗਦੇ ਨਜ਼ਰ ਆਏ ਸਨ ।This singer was arrested

Related Posts

Latest

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ
ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ
ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ