ਪੰਜਾਬ ਸਰਕਾਰ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ ਲਾਏਗੀ: ਜਿੰਪਾ

ਪੰਜਾਬ ਸਰਕਾਰ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ ਲਾਏਗੀ: ਜਿੰਪਾ

– ਪਿੰਡਾਂ ‘ਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਈ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ (ਪਾਣੀ ਨੂੰ ਕੀਟਾਣੂ-ਰਹਿਤ ਕਰਨ ਵਾਲਾ ਯੰਤਰ) ਲਗਾਉਣ ਦਾ ਫੈਸਲਾ ਲਿਆ ਹੈ। 10.72 ਕਰੋੜ […]

– ਪਿੰਡਾਂ ‘ਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਈ

ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ (ਪਾਣੀ ਨੂੰ ਕੀਟਾਣੂ-ਰਹਿਤ ਕਰਨ ਵਾਲਾ ਯੰਤਰ) ਲਗਾਉਣ ਦਾ ਫੈਸਲਾ ਲਿਆ ਹੈ। 10.72 ਕਰੋੜ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਪਾਣੀ ਦੀ ਸਪਲਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਗਾਣੂ ਮੁਕਤ ਕਰਕੇ ਇਸਨੂੰ ਪੀਣ ਲਈ ਸੁਰੱਖਿਅਤ ਬਣਾਏਗਾ।
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਦੇ ਵਸਨੀਕਾਂ ਨੂੰ ਸੁਰੱਖਿਅਤ ਅਤੇ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਇਸ ਅਹਿਮ ਪ੍ਰਾਜੈਕਟ ਲਈ ਬੋਲੀਆਂ ਮੰਗੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸੂਬੇ ਦੇ ਪੇਂਡੂ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਹੈ। ਪੰਜਾਬ ਦੇ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਅਣਥੱਕ ਯਤਨਾਂ ‘ਚੋਂ ਸਾਫ਼ ਝਲਕਦੀ ਹੈ।
ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕਲੋਰੀਨੇਟਰਾਂ ਦੇ ਕਈ ਵਰ੍ਹਿਆਂ ਤੱਕ ਸੁਚਾਰੂ ਸੰਚਾਲਨ ਨੂੰ  ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਇਨ੍ਹਾਂ ਦੇ ਰੱਖ-ਰਖਾਅ ਦਾ ਖਾਸ ਧਿਆਨ ਰੱਖਿਆ ਗਿਆ ਹੈ। ਇਸ ਲਈ ਇਹ ਕਲੋਰੀਨੇਟਰ ਲਾਉਣ ਵਾਲੀ ਕੰਪਨੀ ਤਿੰਨ ਸਾਲਾਂ ਲਈ ਇਨ੍ਹਾਂ ਦੇ ਰੱਖ-ਰਖਾਅ ਦਾ ਕੰਮ ਵੀ ਦੇਖੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਰੱਖ-ਰਖਾਅ ਸਬੰਧੀ ਸੂਬਾ ਸਰਕਾਰ ਦਾ ਇਹ ਫੈਸਲਾ ਇਸ ਪ੍ਰਾਜੈਕਟ ਦੇ ਲੰਬੇ ਸਮੇਂ ਤੱਕ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਏਗਾ।
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਕੁਆਲਿਟੀ ਵਿਚ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਬੁਨਿਆਦੀ ਸਹੂਲਤਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਈ ਪ੍ਰੋਜੈਕਟ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Also Read : ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦਾ ਵੱਡਾ ਬਿਆਨ , ਜਾਣੋ ਕਦੋਂ ਚਲੇਗਾ ਇੰਟਰਨੈੱਟ ?

Tags: punjab

Latest

'ਯੁੱਧ ਨਸ਼ਿਆਂ ਵਿਰੁੱਧ': 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ
ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ
ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ