ਜ਼ਿਲ੍ਹੇ ਦੀਆਂ 46 ਮੰਡੀਆਂ ਵਿੱਚੋਂ 41 ਮੰਡੀਆਂ ‘ਚ 69155 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ: ਡਿਪਟੀ ਕਮਿਸ਼ਨਰ

Tons of paddy purchased

28 ਅਕਤੂਬਰ:

        ( ਸੁਖਦੀਪ ਸਿੰਘ ਗਿੱਲ ਲੁਧਿਆਣਾ )  Tons of paddy purchased   ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 71444 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 69155 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦੇ ਗਏ ਝੋਨੇ ਦੀ 48 ਘੰਟਿਆਂ ਦੌਰਾਨ 117.3 ਫੀਂਸਦੀ ਅਦਾਇਗੀ ਵਜੋਂ ਕਿਸਾਨਾਂ ਨੂੰ 129.20 ਕਰੋੜ  ਰੁਪਏ ਜਾਰੀ ਕੀਤੇ ਗਏ ਹਨ ਅਤੇ ਮੰਡੀਆਂ ਵਿੱਚੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ 39831 ਮੀਟਰਿਕ ਟਨ (89.2 ਫੀਂਸਦੀ) ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।

                         ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 46 ਮੰਡੀਆਂ ਵਿੱਚ 41 ਮੰਡੀਆਂ ਵਿੱਚੋਂ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 36385 ਮੀਟਰਿਕ ਟਨ, ਮਾਰਕਫੈੱਡ ਵੱਲੋਂ 19140 ਮੀਟਰਿਕ ਟਨ, ਪਨਸਪ ਵੱਲੋਂ 7545 ਮੀਟਰਿਕ ਟਨ ,ਵੇਅਰ ਹਾਊਸ ਵੱਲੋਂ 6022 ਮੀਟਰਿਕ ਟਨ ਝੋਨੇ ਅਤੇ ਵਪਾਰਿਆਂ ਵਲੋਂ 63 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

READ ALSO : ਸਿਹਤ ਵਿਭਾਗ ਵੱਲੋਂ ਹਲਵਾਈਆਂ ਅਤੇ ਦੁੱਧ ਦੀਆਂ ਡੇਅਰੀਆਂ ਤੇ ਛਾਪੇਮਾਰੀ

                         ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹ ਦਿੱਤਾ ਜਾਵੇ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨਾ ਫੈਲ ਸਕੇ । Tons of paddy purchased

 ਉਨ੍ਹਾਂ ਹੋਰ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਹੀ ਜ਼ਿਲ੍ਹੇ ਨੂੰ ਅੱਗ ਦੀਆਂ ਘਟਨਾਵਾਂ ਮੁਕਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਹੋਰ ਕਿਹਾ ਕਿ ਉਹ ਮੰਡੀਆਂ ਨੂੰ ਸੱਕਾ ਝੋਨਾ ਲੈ ਕੇ ਹੀ ਮੰਡੀਆਂ ਵਿੱਚ ਆਉਂਣ ਤਾਂ ਜੋ ਉਨ੍ਹਾਂ ਨੂੰ ਜਿਨਸ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । Tons of paddy purchased