ਲੁਧਿਆਣਾ ਰੇਲਵੇ ਸਟੇਸ਼ਨ ਤੋਂ ਦੋ ਸਾਲ ਦੀ ਬੱਚੀ ਲਾਪਤਾ
Two-year-old girl goes missing from Ludhiana railway station
By Nirpakh News
On
ਲੁਧਿਆਣਾ ਰੇਲਵੇ ਸਟੇਸ਼ਨ ਤੋਂ ਦੋ ਸਾਲ ਦੀ ਬੱਚੀ ਲਾਪਤਾ
ਲੁਧਿਆਣਾ ਰੇਲਵੇ ਸਟੇਸ਼ਨ ਤੋਂ 2 ਸਾਲ ਦੀ ਬੱਚੀ ਰੀਨਾ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਮੰਦਰ ਤੋਂ ਵਾਪਸ ਆ ਰਿਹਾ ਸੀ ਅਤੇ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਝਾਰਖੰਡ ਜਾਣ ਵਾਲੀ ਰੇਲਗੱਡੀ ਦੀ ਉਡੀਕ ਕਰ ਰਿਹਾ ਸੀ ਜਦੋਂ ਰੀਨਾ ਕਿਸੇ ਬੱਚੇ ਨਾਲ ਖੇਡ ਰਹੀ ਸੀ।
ਇਸੇ ਦੌਰਾਨ ਬੱਚੀ ਅਚਾਨਕ ਲਾਪਤਾ ਹੋ ਗਈ ਤੇ ਪਰਿਵਾਰ ਨੇ ਉਸਨੂੰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਰੀਨਾ ਨਹੀਂ ਮਿਲੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਤੋਂ ਮਦਦ ਮੰਗੀ। ਪੁਲਸ ਨੇ ਤੁਰੰਤ ਸੀਸੀਟੀਵੀ ਕੈਮਰਿਆਂ ਤੋਂ ਇਲਾਵਾ ਵੱਖ-ਵੱਖ ਐਂਗਲਾਂ ਤੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
