ਪੰਜਾਬ ’ਚ 307219  ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

ਪੰਜਾਬ ’ਚ 307219  ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

ਪੰਜਾਬ ਰਾਜ ਨੂੰ ਯੂਡੀਆਈਡੀ ਕਾਰਡ ਬਣਾਉਣ ‘ਤੇ ਹਾਸਲ ਹੋਇਆ 10ਵਾਂ ਸਥਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ 307219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ […]

ਪੰਜਾਬ ਰਾਜ ਨੂੰ ਯੂਡੀਆਈਡੀ ਕਾਰਡ ਬਣਾਉਣ ‘ਤੇ ਹਾਸਲ ਹੋਇਆ 10ਵਾਂ ਸਥਾਨ

ਪੰਜਾਬ ਸਰਕਾਰ ਵੱਲੋਂ ਸੂਬੇ ਦੇ 307219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।

 ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈ।  

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਯੋਗ ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ 3,07,219 ਯੂਡੀਆਈਡੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 10ਵਾਂ ਦਰਜਾ ਹਾਸਲ ਹੋਇਆ ਹੈ।

Also Read : ਸੁਕੇਸ਼ ਚੰਦਰਸ਼ੇਖਰ ਨੇ ਜੇਲ ਤੋਂ ਜੈਕਲੀਨ ਫਰਨਾਂਡੀਜ਼ ਲਈ ਰੋਮਾਂਟਿਕ ਚਿੱਠੀ ਲਿਖੀ

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸਏਬਿਲਟੀ ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਸੈੱਲ ਅਪਾਹਜ ਵਿਅਕਤੀਆਂ ਲਈ ਅਪੰਗਤਾ ਸਕੀਮਾਂ ਦੇ ਲਾਭ ਲੈਣ ਲਈ ਇੱਕ ਸਿੰਗਲ ਵਿੰਡੋ ਪਲੇਟਫਾਰਮ ਹੋਵੇਗਾ।
ਉਨ੍ਹਾਂ ਸੂਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂਡੀਆਈਡੀ ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਨਾ ਰਹਿਣ।

Tags: news punjab

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ