ਪਿਛਲੇ ਸਾਲ ਵਾਂਗ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਨਿਰਵਿਘਨ ਬਿਜਲੀ ਮਿਲੇਗੀ

ਚੰਡੀਗੜ੍ਹ, 16 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸੁਚਾਰੂ ਢੰਗ ਨਾਲ ਬਿਜਾਈ ਨੂੰ ਯਕੀਨੀ ਬਣਾਉਣ ਵਾਸਤੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।Uninterrupted electricity ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਦੀ […]

ਚੰਡੀਗੜ੍ਹ, 16 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸੁਚਾਰੂ ਢੰਗ ਨਾਲ ਬਿਜਾਈ ਨੂੰ ਯਕੀਨੀ ਬਣਾਉਣ ਵਾਸਤੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।Uninterrupted electricity

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਸੂਬੇ ਭਰ ਵਿੱਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ, ਜਦਕਿ ਬਾਕੀ ਹਿੱਸੇ ਅਗਲੇ ਪੜਾਵਾਂ ਅਧੀਨ 16, 19 ਅਤੇ 21 ਜੂਨ ਨੂੰ ਕਵਰ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਲੁਆਈ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ।Uninterrupted electricity

ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰਾਂ ਵਿੱਚ ਇਹ ਲੁਆਈ 10 ਜੂਨ ਤੋਂ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੱਲ ਭਾਵ 16 ਜੂਨ ਤੋਂ ਦੂਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।। ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲੱਗਣਾ ਸ਼ੁਰੂ ਹੋ ਜਾਵੇਗਾ, ਜਦਕਿ ਬਾਕੀ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ।

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਲਈ ਘੱਟੋ-ਘੱਟ ਅੱਠ ਘੰਟੇ ਨਿਯਮਤ ਬਿਜਲੀ ਸਪਲਾਈ ਹਰ ਹੀਲੇ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸUninterrupted electricity

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ