ਵਿਜੀਲੈਂਸ ਦੀ ਰਾਡਾਰ 'ਤੇ ਰਣਜੀਤ ਸਿੰਘ ਗਿੱਲ
By Nirpakh News
On
2 ਅਗਸਤ,(ਵਿਵੇਕ ਰਾਜ) :- ਰਣਜੀਤ ਸਿੰਘ ਗਿੱਲ ਉੱਤੇ ਵਿਜੀਲੈਂਸ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਵਿਜੀਲੈਂਸ ਦੀਆਂ ਟੀਮਾਂ ਕੱਲ੍ਹ ਹੀ ਭਾਜਪਾ ਵਿੱਚ ਸ਼ਾਮਲ ਹੋਏ ਰਣਜੀਤ ਸਿੰਘ ਗਿੱਲ ਦੇ ਘਰ ਪਹੁੰਚੀਆਂ ਹਨ। ਜਾਣਕਾਰੀ ਮੁਤਾਬਕ ਵਿਜੀਲੈਂਸ ਦੀ ਟੀਮ ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸੈਕਟਰ 2 ਵਿੱਚ ਘਰ ਦੇ ਅੰਦਰ ਮੌਜੂਦ ਹਨ।
ਰਣਜੀਤ ਸਿੰਘ ਗਿੱਲ ਕੱਲ੍ਹ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਨੂੰ ਹਰਿਆਣੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਜਪਾ ਵਿਚ ਸ਼ਾਮਲ ਕਰਵਾਇਆ ਸੀ।
ਜਿਕਰਯੋਗ ਹੈ ਕਿ ਰਣਜੀਤ ਸਿੰਘ ਗਿੱਲ ਅਕਾਲੀ ਦਲ ਦੀ ਟਿਕਟ ‘ਤੇ ਖਰੜ ਤੋਂ ਦੋ ਵਾਰ ਵਿਧਾਇਕ ਚੋਣ ਲੜ ਚੁੱਕੇ ਹਨ ਅਤੇ ਬੀਤੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ।