ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 22 ਮਈ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 22 ਮਈ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ, 16 ਮਈ: Water Resources Department Punjab ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 15 ਤੋਂ 22 ਮਈ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ […]

ਚੰਡੀਗੜ, 16 ਮਈ:

Water Resources Department Punjab ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 15 ਤੋਂ 22 ਮਈ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਬੁਲਾਰੇ ਨੇ ਨਹਿਰੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ’ਏ’ ਵਿੱਚ ਹੈ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ. ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। Water Resources Department Punjab

also read : ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ

ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ’ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ ’ਬੀ’ ਵਿੱਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। Water Resources Department Punjab

ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਲਾਹੌਰ ਬ੍ਰਾਂਚ, ਕਸੂਰ ਬ੍ਰਾਂਚ, ਸਭਰਾਉ ਬ੍ਰਾਂਚ ਅਤੇ ਇਹਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Related Posts

Latest

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
#Draft:ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ