ਮੁੜ ਬਦਲੇਗਾ ਮੌਸਮ; IMD ਵੱਲੋਂ 11 ਫਰਵਰੀ ਤੱਕ ਭਵਿੱਖਬਾਣੀ…
Weather Update
Weather Update
ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਦੌਰਾਨ ਉੱਤਰ-ਪੱਛਮੀ, ਪੂਰਬੀ ਅਤੇ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ ਅਤੇ ਇਸ ਤੋਂ ਬਾਅਦ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੋਵੇਗਾ।
ਭਾਰਤੀ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 3 ਦਿਨਾਂ ਵਿੱਚ ਪੂਰੇ ਭਾਰਤ ਵਿੱਚ ਮੌਸਮ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਹਾਲਾਂਕਿ ਮੌਸਮ ਏਜੰਸੀ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਮੀਂਹ ਤੋਂ ਬਾਅਦ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਵਿੱਚ ਸੀਤ ਲਹਿਰ ਵਾਪਸ ਆ ਗਈ ਹੈ।
ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ ਸਮੇਤ ਕਈ ਇਲਾਕਿਆਂ ‘ਚ ਤੇਜ਼ ਹਵਾਵਾਂ ਚੱਲਣਗੀਆਂ ਅਤੇ ਠੰਢ ਵਧੇਗੀ। ਹਾਲਾਂਕਿ, ਦਿਨ ਧੁੱਪ ਵਾਲਾ ਰਹੇਗਾ ਅਤੇ ਹਲਕੀ ਬਾਰਿਸ਼ ਦੀ ਵੀ ਸੰਭਾਵਨਾ ਹੈ।ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਸਮੇਤ ਪਹਾੜੀ ਰਾਜਾਂ ‘ਚ ਬਰਫਬਾਰੀ ਕਾਰਨ ਉੱਤਰੀ ਭਾਰਤ ‘ਚ ਬਰਫੀਲੀਆਂ ਹਵਾਵਾਂ ਚੱਲ ਰਹੀਆਂ ਹਨ। ਉੱਤਰ ਪ੍ਰਦੇਸ਼, ਬਿਹਾਰ, ਪੰਜਾਬ ਅਤੇ ਹਰਿਆਣਾ ਵਿੱਚ ਠੰਢ ਇਕਦਮ ਵਧ ਗਈ ਹੈ।
ਆਈਐਮਡੀ ਨੇ 8 ਫਰਵਰੀ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਮੀਂਹ ਜਾਂ ਬਰਫ਼ਬਾਰੀ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਨਾਗਾਲੈਂਡ, ਮਿਜ਼ੋਰਮ, ਮਨੀਪੁਰ, ਤ੍ਰਿਪੁਰਾ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਉੱਤਰੀ ਭਾਰਤ ਵਿੱਚ 9-11 ਫਰਵਰੀ ਦੌਰਾਨ ਬਾਰਿਸ਼ ਦੀ ਗਤੀਵਿਧੀ ਦੀ ਸੰਭਾਵਨਾ ਹੈ। ਅਗਲੇ 2 ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ 15-25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਵੈਦਰ ਮੁਤਾਬਕ, ਅੱਜ ਯਾਨੀ ਵੀਰਵਾਰ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਅਰੁਣਾਚਲ ਪ੍ਰਦੇਸ਼ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।
READ ALSO:ਚੋਣ ਕਮਿਸ਼ਨ ਨੇ ਉਮੀਦਵਾਰਾਂ ਦੇ ਖਰਚੇ ਦੀ ਹੱਦ ਕੀਤੀ ਤੈਅ ,ਪੰਜਾਬ ‘ਚ ਲੋਕ ਸਭਾ ਚੋਣਾਂ ‘ਚ 95 ਲੱਖ ਰੁਪਏ ਖਰਚ ਕਰ ਸਕਣਗੇ
ਇਸ ਤੋਂ ਇਲਾਵਾ ਪੂਰਬੀ ਅਸਾਮ, ਨਾਗਾਲੈਂਡ ਅਤੇ ਮੇਘਾਲਿਆ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਉੜੀਸਾ ਵਿਚ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰ-ਪੱਛਮੀ ਭਾਰਤ ਵਿੱਚ 15 ਤੋਂ 25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅਸਾਮ, ਮੇਘਾਲਿਆ, ਮਿਜ਼ੋਰਮ ਤੇ ਤ੍ਰਿਪੁਰਾ ਦੇ ਵੱਖ-ਵੱਖ ਖੇਤਰਾਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਇੰਨਾ ਹੀ ਨਹੀਂ ਨੋਇਡਾ, ਗਾਜ਼ੀਆਬਾਦ ਸਮੇਤ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਇਲਾਕਿਆਂ ‘ਚ ਠੰਢ ਜਾਰੀ ਰਹੇਗੀ।
Weather Update
Related Posts
Advertisement
