‘ਸਕੂਲ ਆਫ਼ ਐਮੀਨੈਂਸ’ ਪੰਜਾਬ ਦੀ ਸਿੱਖਿਆ ਦੀ ਨੁਹਾਰ ਬਦਲਣਗੇ: ਹਰਜੋਤ ਸਿੰਘ ਬੈਂਸ

‘ਸਕੂਲ ਆਫ਼ ਐਮੀਨੈਂਸ’ ਪੰਜਾਬ ਦੀ ਸਿੱਖਿਆ ਦੀ ਨੁਹਾਰ ਬਦਲਣਗੇ: ਹਰਜੋਤ ਸਿੰਘ ਬੈਂਸ

ਦਾਖਲਾ ਮੁਹਿੰਮ ਸਬੰਧੀ ਓਰੀਐਂਟੇਸ਼ਨ ਵਰਕਸ਼ਾਪ ‘ਚ ਨਵੇਂ ਦਾਖ਼ਲੇ ਵਧਾਉਣ ਸਬੰਧੀ ਤਿਆਰ ਕੀਤੀ ਰਣਨੀਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ   117 ‘ਸਕੂਲ ਆਫ਼ ਐਮੀਨੈਂਸ’ ਵਿਚ ਪੜ੍ਹਾਈ ਦਾ ਕਾਰਜ ਅਪ੍ਰੈਲ 2023  ਤੋਂ ਸ਼ੁਰੂ ਹੋ  ਜਾਵੇਗਾ। ਇਹ ਪ੍ਰਗਟਾਵਾ ਅੱਜ ਇੱਥੇ ਸਕੂਲ ਆਫ਼ ਐਮੀਨੈਂਸ  ਦੇ ਪ੍ਰਿੰਸੀਪਲਾਂ ਅਤੇ ਸੂਬੇ ਦੇ ਜ਼ਿਲਾ […]

ਦਾਖਲਾ ਮੁਹਿੰਮ ਸਬੰਧੀ ਓਰੀਐਂਟੇਸ਼ਨ ਵਰਕਸ਼ਾਪ ‘ਚ ਨਵੇਂ ਦਾਖ਼ਲੇ ਵਧਾਉਣ ਸਬੰਧੀ ਤਿਆਰ ਕੀਤੀ ਰਣਨੀਤੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ   117 ‘ਸਕੂਲ ਆਫ਼ ਐਮੀਨੈਂਸ’ ਵਿਚ ਪੜ੍ਹਾਈ ਦਾ ਕਾਰਜ ਅਪ੍ਰੈਲ 2023  ਤੋਂ ਸ਼ੁਰੂ ਹੋ  ਜਾਵੇਗਾ। ਇਹ ਪ੍ਰਗਟਾਵਾ ਅੱਜ ਇੱਥੇ ਸਕੂਲ ਆਫ਼ ਐਮੀਨੈਂਸ  ਦੇ ਪ੍ਰਿੰਸੀਪਲਾਂ ਅਤੇ ਸੂਬੇ ਦੇ ਜ਼ਿਲਾ ਸਿੱਖਿਆ ਅਫਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੀਤਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਅਤੇ ਅਗਲੀ ਜਮਾਤ ਵਿੱਚ ਦਾਖਲਾ ਯਕੀਨੀ ਬਣਾਉਣ ਵਾਸਤੇ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਵਧੀਆ ਢੰਗ ਨਾਲ ਚਲਾਇਆ ਜਾਵੇ। ਉਨ੍ਹਾਂ ਕਿਹਾ ਦਾਖਲ ਮੁਹਿੰਮ ਸਬੰਧੀ ਅਧਿਆਪਕਾਂ ਵਲੋਂ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ  ਲੋਕਾਂ ਦਾ ਬਹੁਤ ਵਧੀਆ ਸਹਿਯੋਗ ਮਿਲ ਰਿਹਾ ਹੈ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਕੂਲ ਪ੍ਰਬੰਧ ਵਿੱਚ ਸੁਧਾਰ ਕਰਕੇ ਸਕੂਲਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। 

ਸਿੱਖਿਆ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ

Also Read : ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਨੇ 62 ਵੀਂ ਸਲਾਨਾ ਐਥਲੈਟਿਕ ਮੀਟ ਦਾ ਕੀਤਾ ਆਯੋਜਨ

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ