‘ਖੁਸ਼ਹਾਲ ਪੰਜਾਬ’ ਮਹਾ ਰੈਲੀ ਵਿੱਚ ਉਮੜਿਆ ਜਨਸੈਲਾਬ ‘ਆਪ’ ਪ੍ਰਤੀ ਪੰਜਾਬੀਆਂ ਦੇ ਅਟੁੱਟ ਵਿਸ਼ਵਾਸ ਦਾ ਪ੍ਰਮਾਣ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

‘ਖੁਸ਼ਹਾਲ ਪੰਜਾਬ’ ਮਹਾ ਰੈਲੀ ਵਿੱਚ ਉਮੜਿਆ ਜਨਸੈਲਾਬ ‘ਆਪ’ ਪ੍ਰਤੀ ਪੰਜਾਬੀਆਂ ਦੇ ਅਟੁੱਟ ਵਿਸ਼ਵਾਸ ਦਾ ਪ੍ਰਮਾਣ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਖੰਨਾ, 27 ਨਵੰਬਰ : ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੂਹ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਕਰਵਾਈ ਗਈ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਵਿੱਚ ਉਮੜਿਆ ਜਨਸੈਲਾਬ ਪੰਜਾਬੀਆਂ ਦੇ ‘ਆਪ’ ਪ੍ਰਤੀ ਅਟੁੱਟ ਵਿਸ਼ਵਾਸ ਅਤੇ ਪਿਆਰ ਦਾ ਪ੍ਰਤੀਕ ਹੈ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕਹੀ। ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਦੇ ਕੋਨੇ-ਕੋਨੇ ਤੋਂ ਪਹੁੰਚੇ ਲੱਖਾਂ ਲੋਕਾਂ ਦੇ ਉਤਸ਼ਾਹ ਅਤੇ ‘ਇਨਕਲਾਬ ਜ਼ਿੰਦਾਬਾਦ’ ਦੇ ਗੂੰਜਦੇ ਨਾਅਰਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿਕਾਸ ਅਤੇ ਲੋਕ-ਹਿੱਤ ਦੀ ਰਾਜਨੀਤੀ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਰੈਲੀ ਵਿੱਚ ਔਰਤਾਂ ਦੀ ਵੱਡੀ ਸ਼ਮੂਲੀਅਤ ਪੰਜਾਬ ਦੀ ਤਰੱਕੀ ਅਤੇ ਬਿਹਤਰ ਭਵਿੱਖ ਪ੍ਰਤੀ ਉਨ੍ਹਾਂ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਮੁੱਚੀ ‘ਆਪ’ ਲੀਡਰਸ਼ਿਪ ਪ੍ਰਤੀ ਲੋਕਾਂ ਦਾ ਇਹ ਪਿਆਰ ਜਨਸੇਵਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ। ਮੰਤਰੀ ਸੌਂਦ ਨੇ ਕਿਹਾ ਕਿ ਇਹ ਜਨਸੈਲਾਬ ਸਿਰਫ਼ ਮਹਾ ਰੈਲੀ ਦੀ ਸਫ਼ਲਤਾ ਨਹੀਂ, ਸਗੋਂ 2027 ਵਿੱਚ ਪੰਜਾਬ ਅੰਦਰ ਇੱਕ ਵਾਰ ਫਿਰ ਇਨਕਲਾਬੀ ਜਿੱਤ ਦਾ ਸਪੱਸ਼ਟ ਸੁਨੇਹਾ ਹੈ।